18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜ਼ਿੰਦਗੀ ਵਿਚ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਨ ਦੀ ਰੱਖਿਆ ਕਰਨਾ ਜ਼ਰੂਰੀ-ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 25-01-2026
ਪਟਿਆਲਾ, 24 ਜਨਵਰੀ (ਅ.ਸ. ਆਹਲੂਵਾਲੀਆ)-ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਨੂੰ ਪਲਾਸਟਿਕ ਰਹਿਤ ਬਣਾਉਣ ਦਾ ਦਿ੍ੜ੍ਹ ਸੰਕਲਪ ਲੈਂਦਿਆਂ ''ਪਲਾਸਟਿਕ ਨੂੰ ਕਰੋ ਨਾਂਹ, ਕਪੜੇ ਦੇ ਥੈਲੇ ਨੂੰ ਕਰੋ ਹਾਂ'' ਦਾ ਸਪਸ਼ਟ ਸੰਦੇਸ਼ ਦਿੱਤਾ | ਮੇਅਰ ਦੇ ਕਾਰਜਕਾਲ ਦਾ ਇਕ ਸਾਲ ਪੂਰਾ ਹੋਣ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਨਹਿਰੂ ਪਾਰਕ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਵਾਈ | ਉਨ੍ਹਾਂ ਦੱਸਿਆ ਕਿ ਇਹ ਸੰਸਥਾ ਸਮੇਂ-ਸਮੇਂ 'ਤੇ ਵਾਤਾਵਰਨ ਸੁਰੱਖਿਆ, ਨੋ ਪਲਾਸਟਿਕ ਅਤੇ ਸਫ਼ਾਈ ਮੁਹਿੰਮਾਂ ਦੇ ਨਾਲ-ਨਾਲ ਮੈਡੀਕਲ ਕੈਂਪ, ਅੱਖਾਂ ਦੇ ਅਪਰੇਸ਼ਨ ਆਦਿ ਕਰਵਾਉਂਦੀ ਆ ਰਹੀ ਹੈ | ਇਨ੍ਹਾਂ ਵਲੋਂ ਹੁਣ ਤਕ ਲਗਭਗ ਤਿੰਨ ਸੌ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਜ਼ਰੂਰਤਮੰਦ ਵਿਦਿਆਰਥੀਆਂ ਦੀ ਮਦਦ ਵੀ ਨਿਰੰਤਰ ਕੀਤੀ ਜਾਂਦੀ ਹੈ | ਇਹ ਸਮਾਗਮ ਨਗਰ ਨਿਗਮ ਪਟਿਆਲਾ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚਲ ਰਹੀਆਂ ਸੀ.ਐਮ. ਦੀਆਂ ਯੋਗਸ਼ਾਲਾਵਾਂ ਦੇ ਤਹਿਤ ਹੋਇਆ, ਜਿੱਥੇ ''ਯੋਗ ਕਰੋ, ਰੋਜ਼ ਕਰੋ, ਰਹੋ ਨਿਰੋਗ'' ਮੁਹਿੰਮ ਅਧੀਨ ਯੋਗ ਅਭਿਆਸ ਕਰਨ ਆ ਰਹੀਆਂ ਮਾਵਾਂ-ਭੈਣਾਂ ਨੂੰ ਕਪੜੇ ਦੇ ਥੈਲੇ ਵੰਡੇ ਗਏ | ਇਸ ਉਪਰਾਲੇ ਦਾ ਮੁੱਖ ਉਦੇਸ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਨ ਦੀ ਰੱਖਿਆ ਕਰਨਾ ਸੀ | ਉਨ੍ਹਾਂ ਨੇ ਦਸਿਆ ਕਿ ਪਹਿਲਾਂ ਘਰਾਂ ਵਿਚ ਕਪੜੇ ਦੇ ਥੈਲੇ ਬਣਾ ਕੇ ਵਰਤੇ ਜਾਂਦੇ ਸਨ, ਜੋ ਵਾਤਾਵਰਨ ਲਈ ਬਿਹਤਰ ਸਨ | ਅੱਜ ਜਦੋਂ ਪੂਰਾ ਵਿਸ਼ਵ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਤਾਂ ਸਾਨੂੰ ਆਪਣੀ ਪੁਰਾਣੀ ਸੁਚੱਜੀ ਪਰੰਪਰਾ ਨੂੰ ਦੁਬਾਰਾ ਜੀਵਤ ਕਰਨਾ ਚਾਹੀਦਾ ਹੈ | ਉਨ੍ਹਾਂ ਨਵੀਂ ਪੀੜ੍ਹੀ ਨੂੰ ਅੱਗੇ ਆ ਕੇ ਪਲਾਸਟਿਕ ਰਹਿਤ ਸਮਾਜ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਮੇਅਰ ਨੇ ਕਿਹਾ ਕਿ ਜੇ ਅਸੀਂ ਅੱਜ ਜ਼ਿੰਮੇਵਾਰੀ ਨਾ ਲਈ, ਤਾਂ ਭਵਿੱਖ ਗੰਭੀਰ ਖ਼ਤਰੇ ਵਿਚ ਪੈ ਸਕਦਾ ਹੈ | ਉਨ੍ਹਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਕਪੜੇ ਦੇ ਥੈਲਿਆਂ ਦੀ ਵਰਤੋਂ ਕਰਕੇ ਪਟਿਆਲਾ ਨੂੰ ਸੱਚਮੁੱਚ ਪਲਾਸਟਿਕ ਮੁਕਤ ਬਣਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਜਗਜੀਤ ਛੜਬੜ ਅਗਲੀ ਖ਼ਬਰ ਸਰਨਾ, ਵਲਟੋਹਾ ਤੇ ਬਿੱਟੂ ਵਰਗਿਆਂ ਨੂੰ ਜ਼ਾਬਤੇ 'ਚ ਰਹਿ ਕੇ ਗੱਲ ਕਰਨੀ ਚਾਹੀਦੀ ਹੈ-ਕੋਹਲੀ
Ad Position 24