18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਿਲੇਨੀਅਮ ਸਕੂਲ 'ਚ ਆਤਮ ਹੱਤਿਆ ਰੋਕਥਾਮ ਅਤੇ ਜਾਗਰੂਕਤਾ ਵਰਕਸ਼ਾਪ ਕਰਵਾਈ

Ad Position 21
No active advertisement
ਅਜੀਤ ਡੈਸਕ 25-01-2026
ਪਟਿਆਲਾ, 24 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਬੀਤੇ ਸਮੇਂ ਦੌਰਾਨ ਇਕ ਵਿਦਿਆਰਥੀ ਵਲੋਂ ਆਤਮ ਹੱਤਿਆ ਕਰਨ ਦੀ ਮੰਦਭਾਗੀ ਘਟਨਾ ਨੂੰ ਮੁੱਖ ਰਖਦਿਆਂ ਮਿਲੇਨੀਅਮ ਸਕੂਲ ਵਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ 'ਆਤਮ ਹੱਤਿਆ ਰੋਕਥਾਮ ਅਤੇ ਜਾਗਰੂਕਤਾ ਵਰਕਸ਼ਾਪ' ਲਗਾਈ ਗਈ | ਇਸ ਦਾ ਸੰਚਾਲਨ ਸਕੂਲ ਕਾਊਾਸਲਰ ਪਲਕਰੂਪ ਸਿੱਧੂ ਨੇ ਕੀਤਾ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਤਣਾਅ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨਾ ਅਤੇ ਮੁਸ਼ਕਲ ਸਮੇਂ ਵਿਚ ਮਦਦ ਮੰਗਣ ਦੇ ਤਰੀਕਿਆਂ ਬਾਰੇ ਸਿਖਾਉਣਾ ਸੀ | ਵਿਚਾਰ-ਵਟਾਂਦਰੇ ਅਤੇ ਪ੍ਰੇਰਨਾਦਾਇਕ ਵੀਡੀਓ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨ ਅਤੇ ਇਕ-ਦੂਜੇ ਦਾ ਸਹਿਯੋਗ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਸੈਸ਼ਨ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਆਤਮਹੱਤਿਆ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਭਾਵਨਾਤਮਕ ਮੁਸ਼ਕਲਾਂ ਵੇਲੇ ਆਪਣੇ ਭਰੋਸੇਮੰਦ ਅਧਿਆਪਕਾਂ ਜਾਂ ਮਾਪਿਆਂ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਇਕ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ |
Ad Position 22
No active advertisement
ਪਿਛਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਨਾਭਾ ਵਲੋਂ 1 ਫਰਵਰੀ ਨੂੰ ਲਗਾਇਆ ਜਾਵੇਗਾ ਮੈਡੀਕਲ ਜਾਂਚ ਕੈਂਪ-ਵਿਕਾਸ ਮਿੱਤਲ ਅਗਲੀ ਖ਼ਬਰ ਸ੍ਰੀ ਰਾਮ ਮੰਦਰ ਅਤੇ ਪ੍ਰਾਣ ਪ੍ਰਤਿਸ਼ਠਾ ਦੇ ਦੋ ਸਾਲ ਪੂਰੇ ਹੋਣ 'ਤੇ ਪੂਰੇ ਭਾਰਤੀਆਂ 'ਚ ਖ਼ੁਸ਼ੀ ਦੀ ਲਹਿਰ-ਧੀਰਜ ਚਲਾਣਾ...
Ad Position 24