ਨਾਭਾ, 24 ਜਨਵਰੀ (ਕਰਮਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਂਹੇੜੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਹਰਿਆਲੀ ਤੇ ਖ਼ੁਸ਼ਹਾਲੀ ਅਤੇ ਵਿੱਦਿਆ ਦਾ ਦਾਨ ਦੇਣ ਵਾਲੀ ਮਾਤਾ ਸਰਸਵਤੀ ਮਾਤਾ ਨੂੰ ਸਮਰਪਿਤ ਬਸੰਤ ਪੰਚਮੀ ਦਾ ਤਿਉਹਾਰ ਬੜੇ ਵਧੀਆ ਢੰਗ ਨਾਲ ਮਨਾਇਆ ਗਿਆ | ਸਰਸਵਤੀ ਮਾਤਾ ਅੱਗੇ ਵਿਦਿਆਰਥੀਆਂ ਨੂੰ ਵਿਦਿਆ ਦਾ ਦਾਨ ਅਤੇ ਸਾਰਿਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਦੀ ਆਰੰਭਤਾ ਦੇ ਨਾਲ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ, ਪਤੰਗ ਮੇਕਿੰਗ, ਕਵਿਤਾ ਉਚਾਰਨ ਅਤੇ ਇਸ ਤਿਉਹਾਰ ਦੀ ਮਹੱਤਤਾ ਸੰਬੰਧੀ ਵਿਚਾਰ ਪੇਸ਼ ਕੀਤੇ ਗਏ | ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਚੱਢਾ ਅਤੇ ਪਿ੍ੰਸੀਪਲ ਸਤਵਿੰਦਰ ਪ੍ਰੀਤ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਸ ਤਿਉਹਾਰ ਦੀ ਮਹੱਤਤਾ ਸੰਬੰਧੀ ਚਾਨਣਾ ਪਾਇਆ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ 'ਤੇ ਜ਼ੋਰ ਦੇਣ ਲਈ ਕਿਹਾ ਗਿਆ |