17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੇਂਟ ਕਬੀਰ ਕਾਲਜ ਵਿਖੇ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਬਹਾਦਰਗੜ੍ਹ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਰਾਸ਼ਟਰੀ ਮਤਦਾਤਾ ਦਿਵਸ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਮਤਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਨੌਜਵਾਨ ਸੁਚੇਤ ਅਤੇ ਜ਼ਿੰਮੇਵਾਰ ਮਤਦਾਤਾ ਬਣ ਕੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰ ਸਕਦੇ ਹਨ | ਇਸ ਉਪਰੰਤ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਅਸਿਸਟੈਂਟ ਪ੍ਰੋਫੈਸਰ ਕਮਲਜੀਤ ਕੌਰ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਤਦਾਨ ਦੀ ਮਹੱਤਤਾ ਨੂੰ ਰੰਗਾਂ ਰਾਹੀਂ ਦਰਸਾਇਆ | ਇਸ ਪ੍ਰਤੀਯੋਗਿਤਾ ਵਿੱਚ ਰਮਨਦੀਪ ਕੌਰ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ ਦੂਜਾ ਸਥਾਨ (ਸਾਂਝੇ ਤੌਰ 'ਤੇ) ਅਤੇ ਨਿਸ਼ਠਾ ਨੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ ਅਤੇ ਕਾਲਜ ਪਿ੍ੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ ਰਾਸ਼ਟਰੀ ਮਤਦਾਤਾ ਦਿਵਸ ਸਬੰਧੀ ਸਹੁੰ ਵੀ ਲਈ ਗਈ, ਜਿਸ ਰਾਹੀਂ ਸਭ ਨੇ ਨਿਰਭੀਕ, ਨਿਰਪੱਖ ਅਤੇ ਜ਼ਿੰਮੇਵਾਰ ਮਤਦਾਨ ਕਰਨ ਦਾ ਸੰਕਲਪ ਲਿਆ | ਇਸ ਮੌਕੇ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ ਅਤੇ ਕਾਲਜ ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ ਵਲੋਂ ਇਸ ਦਿਵਸ ਨੂੰ ਮਨਾਉਣ ਸਬੰਧੀ ਕਾਲਜ ਪ੍ਰਬੰਧਨ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਨਾਭਾ ਵਲੋਂ 1 ਫਰਵਰੀ ਨੂੰ ਲਗਾਇਆ ਜਾਵੇਗਾ ਮੈਡੀਕਲ ਜਾਂਚ ਕੈਂਪ-ਵਿਕਾਸ ਮਿੱਤਲ ਅਗਲੀ ਖ਼ਬਰ ਜੀ.ਬੀ. ਇੰਟਰਨੈਸ਼ਨਲ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Ad Position 24