ਨਾਭਾ, 24 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਦੁਲੱਦੀ ਗੇਟ ਸਥਿਤ ਗਊਸ਼ਾਲਾ ਦੀ ਪਵਿੱਤਰ ਧਰਤੀ ਤੇ ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਭਗਵਾਨ ਸ਼ਿਵ ਸ਼ੰਕਰ ਜੀ ਦੀ ਪਾਰਥਿਵ ਪੂਜਾ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਨਾਭਾ ਗਊਸ਼ਾਲਾ ਕਮੇਟੀ ਪ੍ਰਧਾਨ ਅਮਨ ਗੁਪਤਾ ਨੇ ਦੱਸਿਆ ਕਿ ਮਹਾ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਪਾਰਥਿਕ ਪੂਜਾ 8 ਫਰਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਗਊਸ਼ਾਲਾ ਵਿਖੇ ਕਰਵਾਈ ਜਾ ਰਹੀ ਹੈ | ਉਨ੍ਹਾਂ ਸ਼ਰਧਾਲੂਆਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਪੂਜਾ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਭਗਵਾਨ ਭੋਲੇ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕਰਨ |