20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਿਕਰੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 26-01-2026
ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਇੱਥੇ ਕੌਮੀ ਪ੍ਰਧਾਨ ਭਾਰਤੀ ਕਿਸਾਨ ਮਜ਼ਦੂਰ ਜੂਨੀਅਰ ਮਨਜੀਤ ਸਿੰਘ ਘੁਮਾਣਾ ਦੀ ਪ੍ਰਧਾਨਗੀ 'ਚ ਮੀਟਿੰਗ ਹੋਈ | ਇਸ ਮੀਟਿੰਗ 'ਚ ਅਮਰੀਕ ਸਿੰਘ ਸਿਕਰੀ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ. ਘੁਮਾਣਾ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਆਨਾਕਾਨੀ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇਵੇ | ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਆਪ ਭੁੱਖੇ ਢਿੱਡ ਸੌਣ ਲਈ ਮਜਬੂਰ ਹੋਇਆ ਪਿਆ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਿਰ 'ਤੇ ਚੜੇ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਿਆਂ ਦੇ ਮੁਕੰਮਲ ਲੀਕ ਮਾਰੀ ਜਾਵੇ | ਉਨ੍ਹਾਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤਿਆਂ ਜਾਣ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਮਨਰੇਗਾ ਤਹਿਤ ਕੰਮ ਦੇ ਦਿਨਾਂ ਵਧਾ ਕੇ 200 ਦਿਨ ਕੀਤੇ ਜਾਣ ਅਤੇ ਦਿਹਾੜੀ 'ਚ ਵਾਧਾ ਕੀਤਾ ਜਾਵੇ | ਇਸ ਮੌਕੇ 'ਤੇ ਸਿਕਰੀ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਡਿਊਟੀ ਲਾਈ ਹੈ ਉਸ 'ਤੇ ਫੁੱਲ ਚੜਾਏ ਜਾਣਗੇ | ਇਸ ਮੌਕੇ 'ਤੇ ਹੋਰਨਾਂ ਸਮੇਤ ਨਿਰਮਲ ਸਿੰਘ ਸੇਖਨਮਾਜਰਾ, ਤੇਜਿੰਦਰ ਸਿੰਘ ਮੋਹੀ, ਲਖਵਿੰਦਰ ਸਿੰਘ ਕਬੁੂਲਪੁਰ, ਲੱਖ ਸੌਟੀ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਸਿਵਲ ਹਸਪਤਾਲ 'ਚ ਸਿਹਤ ਮੰਤਰੀ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਅਮਿਤੋਜ ਮਾਨ ਨੇ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ
Ad Position 24