20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰਾਜਪੁਰਾ ਸਿਵਲ ਹਸਪਤਾਲ 'ਚ ਸਿਹਤ ਮੰਤਰੀ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਸੈਂਟਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-01-2026
ਰਾਜਪੁਰਾ, 25 ਜਨਵਰੀ (ਜੀ. ਪੀ. ਸਿੰਘ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਥਾਨਕ ਸਿਵਲ ਹਸਪਤਾਲ 'ਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਿਹਤ ਕਾਰਡ ਬਣਾਉਣ ਵਾਲੇ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਆਸਾਨ ਸ਼ਬਦਾਂ ਵਿਚ ਸਮਝਾਇਆ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ 'ਚ ਲਾਗੂ ਹੋ ਚੁੱਕੀ ਹੈ | ਇਸ ਯੋਜਨਾ ਤਹਿਤ ਪੰਜਾਬ ਦੇ ਲਗਪਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ 'ਚ ਇਕ ਨਿਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿਚ ਮੀਲ ਪੱਥਰ ਸਾਬਤ ਹੋਵੇਗਾ | ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫ਼ੀਸ ਨਹੀਂ ਦੇਣੀ ਪਵੇਗੀ | ਸਰਕਾਰ ਵਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ | ਉਨ੍ਹਾਂ ਕਿਹਾ ਕਿ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਜਿਸ ਨਾਲ ਗਰੀਬ, ਮੱਧ ਵਰਗ ਤੇ ਲੋੜਵੰਦ ਪਰਿਵਾਰਾਂ ਨੂੰ ਬਹੁਤ ਫ਼ਾਇਦਾ ਹੋਣ ਵਾਲਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਹੀ ਸੌਖੀ ਤੇ ਪਾਰਦਰਸ਼ੀ ਹੈ | ਲੋੜੀਂਦੇ ਦਸਤਾਵੇਜ਼ਾਂ ਨਾਲ ਨਿਰਧਾਰਿਤ ਸੈਂਟਰ 'ਤੇ ਪਹੁੰਚ ਕੇ ਕੁੱਝ ਹੀ ਸਮੇਂ 'ਚ ਕਾਰਡ ਤਿਆਰ ਕੀਤਾ ਜਾ ਰਿਹਾ ਹੈ | ਵੱਡੀ ਗਿਣਤੀ ਵਿਚ ਲੋਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ, ਜੋ ਇਸ ਯੋਜਨਾ ਦੀ ਸਫਲਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸਿਹਤ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਾਭਾ ਦੀ ਅਗਵਾਈ ਹੇਠ ਪਿੰਡ ਅਗੇਤਾ ਦੀ ਪੰਚਾਇਤ ਹੋਈ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਸਿਕਰੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Ad Position 24