20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਗਣਤੰਤਰ ਦਿਵਸ ਸਮਾਗਮ ਲਈ ਫੁਲ ਡਰੈੱਸ ਰਿਹਰਸਲ ਦਾ ਜਾਇਜ਼ਾ

Ad Position 21
No active advertisement
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰਾਂ <br/> 26-01-2026
ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇਥੇ ਫੁਲ ਡਰੈੱਸ ਰਿਹਰਸਲ ਹੋਈ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨਾਲ ਪਰੇਡ ਦਾ ਨਿਰੀਖਣ ਕਰਕੇ ਸਾਰੀ ਰਿਹਰਸਲ ਦਾ ਜਾਇਜ਼ਾ ਲਿਆ | ਇਸ ਦੌਰਾਨ ਏ. ਡੀ. ਸੀਜ ਦਮਨਜੀਤ ਸਿੰਘ ਮਾਨ ਤੇ ਡਾ. ਇਸਮਤ ਵਿਜੇ ਸਿੰਘ, ਐੱਸ. ਪੀਜ ਵੈਭਵ ਚੌਧਰੀ ਤੇ ਪਲਵਿੰਦਰ ਸਿੰਘ ਚੀਮਾ, ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ, ਐਸ. ਡੀ. ਐਮ. ਹਰਜੋਤ ਕੌਰ ਮਾਵੀ, ਸੀ. ਐਮ. ਐਫ. ਓ. ਸਤੀਸ਼ ਚੰਦਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ | ਪਰੇਡ ਕਮਾਂਡਰ ਡੀ. ਐੱਸ. ਪੀ. ਫ਼ਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਰਿਹਰਸਲ ਮੌਕੇ ਮਾਰਚ ਪਾਸਟ ਵਿਚ ਆਈ. ਟੀ. ਬੀ. ਪੀ., ਪਟਿਆਲਾ ਪੁਲਿਸ ਦੀਆਂ ਦੋ ਟੁਕੜੀਆਂ ਪੁਰਸ਼ ਤੇ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਦੇ ਵੱਖ-ਵੱਖ ਵਿੰਗਾਂ ਦੀਆਂ ਤਿੰਨ ਟੁਕੜੀਆਂ, ਰੈੱਡ ਕਰਾਸ ਦੀ ਸੇਂਟ ਜ਼ੋਨ ਐਂਬੂਲੈਂਸ ਬਿ੍ਗੇਡ, ਸਟੂਡੈਂਟ ਪੁਲਿਸ ਕੈਡਟ, ਸਕਾਊਟ ਐਂਡ ਗਾਈਡ ਤੇ ਆਈ. ਆਰ. ਬੀ. ਦਾ ਪਾਈਪ ਬੈਂਡ ਦੀਆਂ ਟੁਕੜੀਆਂ ਸ਼ਾਮਿਲ ਰਹੀਆਂ | ਇਸ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਟਿਆਲਾ ਵਿਖੇ ਗਣਤੰਤਰ ਸਮਾਗਮ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਮੌਕੇ ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੂਹਾਂ ਦਿੱਤੇ ਜਾਣ ਬਾਬਤ ਅਧਿਕਾਰੀਆਂ ਨਾਲ ਇਕ ਬੈਠਕ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮ ਦੀ ਅੱਜ ਫੁਲ ਡਰੈੱਸ ਰਿਹਰਸਲ ਕਰਵਾਈ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਮੌਕੇ ਵਲੋਂ ਵੱਖ-ਵੱਖ ਝਾਕੀਆਂ ਵੀ ਕੱਢੀਆਂ ਜਾਣਗੀਆਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮ ਮੌਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਾਲੋਨੀ, ਵਿਕਟੋਰੀਆ ਸਕੂਲ, ਸਰਕਾਰੀ ਕੰਨਿਆ ਸਕੂਲ ਪੁਰਾਣੀ ਪੁਲਿਸ ਲਾਈਨ, ਸੀਨੀਅਰ ਸੈਕੰਡਰੀ ਸਕੂਲ ਤਿ੍ਪੜੀ ਤੇ ਸਰਕਾਰੀ ਸਕੂਲ ਸਨੌਰੀ ਗੇਟ ਦੀਆਂ ਵਿਦਿਆਰਥਣਾਂ ਦੇਸ਼ ਭਗਤੀ ਦੇ ਗੀਤਾਂ 'ਤੇ ਕੋਰੀਓਗ੍ਰਾਫ਼ੀ ਪੇਸ਼ ਕਰਨਗੀਆਂ | ਇਸ ਮੌਕੇ ਪੀ. ਟੀ. ਸ਼ੋਅ 'ਚ ਡੀ. ਏ. ਵੀ. ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ, ਨਰਾਇਣ ਸਕੂਲ ਤੇ ਜੈਮਸ ਪਬਲਿਕ ਸਕੂਲ ਦੇ ਕਰੀਬ 400 ਵਿਦਿਆਰਥੀ ਹਿੱਸਾ ਲੈਣਗੇ ਅਤੇ ਬੁੱਢਾ ਦਲ ਪਬਲਿਕ ਸਕੂਲ ਵਲੋਂ ਸਾਡੇ ਦੇਸ਼ ਦੀ ਅਨੇਕਤਾ 'ਚ ਏਕਤਾ ਨੂੰ ਦਰਸਾਉਂਦੀ ਪੇਸ਼ਕਾਰੀ ਕੀਤੀ ਜਾਵੇਗੀ | ਜਦਕਿ ਗਿੱਧੇ 'ਚ ਸਰਕਾਰੀ ਕਾਲਜ ਲੜਕੀਆਂ ਸਮੇਤ ਪੀ. ਐਮ. ਸ੍ਰੀ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ, ਸਰਕਾਰੀ ਸਕੂਲ ਮਾਡਲ ਟਾਊਨ, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਦੀਆਂ ਲੜਕੀਆਂ ਸ਼ਾਮਲ ਹੋਣਗੀਆਂ | ਇਸ ਤੋਂ ਇਲਾਵਾ ਭੰਗੜਾ ਵੀ ਪੇਸ਼ ਕੀਤਾ ਜਾਵੇਗਾ, ਇਸ 'ਚ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਸਰਕਾਰੀ ਮਲਟੀਪਰਪਜ਼ ਸਮਾਰਟ ਸਕੂਲ ਪਾਸੀ ਰੋਡ, ਸਰਕਾਰੀ ਸਮਾਰਟ ਸਕੂਲ ਸਿਵਲ ਲਾਈਨ, ਸੀਨੀਅਰ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ, ਸਰਕਾਰੀ ਮਹਿੰਦਰਾ ਕਾਲਜ, ਬਿਕਰਮ ਕਾਲਜ ਆਫ਼ ਕਾਮਰਸ, ਖ਼ਾਲਸਾ ਕਾਲਜ ਤੇ ਯੂਨੀਵਰਸਿਟੀ ਕੈਂਪਸ ਦੇ ਨੌਜਵਾਨ ਵਿਦਿਆਰਥੀ ਭਾਗ ਲੈਣਗੇ | ਸਮਾਗਮ ਦੇ ਅਖੀਰ ਵਿਚ ਜਿਥੇ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਰਾਸ਼ਟਰੀ ਗੀਤ ਗਾਉਣਗੀਆਂ ਉਥੇ ਹੀ ਵਾਣੀ ਇੰਟੇਗ੍ਰੇਟਿਡ ਸਕੂਲ ਫ਼ਾਰ ਡੈਫ ਐਂਡ ਸਪੈਸ਼ਲ ਚਿਲਡਰਨ ਰਾਸ਼ਟਰੀ ਗਾਨ ਨੂੰ ਸੰਕੇਤਕ ਭਾਸ਼ਾ 'ਚ ਗਾਉਣਗੇ |
Ad Position 22
No active advertisement
ਪਿਛਲੀ ਖ਼ਬਰ ਲੱਭਿਆ ਮਹਿੰਗਾ ਮੋਬਾਈਲ ਅਸਲੀ ਮਾਲਕ ਦੇ ਸਪੁਰਦ ਕਰਕੇ ਇਮਾਨਦਾਰੀ ਦੀ ਕੀਤੀ ਮਿਸਾਲ ਪੇਸ਼ ਅਗਲੀ ਖ਼ਬਰ ਯੁੱਧਵੀਰ ਸਿੰਘ ਸੋਢੀ ਭਾਜਪਾ ਮੰਡਲ ਨਾਭਾ ਦਾ ਸਕੱਤਰ ਬਣਿਆ
Ad Position 24