ਪਟਿਆਲਾ, 27 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸੂਬਾ ਸਰਕਾਰ ਵਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਆਸ਼ਰਿਤਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ਵਿਚ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪਟਿਆਲਾ ਪੰਜਾਬ ਵਲੋਂ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਸਾਰੇ ਸੁਤੰਤਰਤਾ ਸੰਗਰਾਮੀ ਅਤੇ ਆਸ਼ਰਿਤ ਗਣਤੰਤਰ ਦਿਵਸ ਮੌਕੇ ਤਿਰੰਗੇ ਝੰਡੇ ਨੂੰ ਸਲਾਮੀ ਦੇਣ ਸਮਾਗਮ ਦਾ ਹਿੱਸਾ ਬਣੇ ਪਰ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਜਾਣ ਵਾਲੇ ਸਨਮਾਨ ਦਾ ਬਾਈਕਾਟ ਕੀਤਾ | ਅੱਜ ਜ਼ਿਲ੍ਹਾ ਪਟਿਆਲਾ ਦੇ ਪੋਲੋ ਗਰਾਊਾਡ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ, ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਨਾ, ਜ਼ਿਲ੍ਹਾ ਖ਼ਜ਼ਾਨਚੀ ਜਸਵੀਰ ਸਿੰਘ ਧੀਮਾਨ ਦੀ ਅਗਵਾਈ ਵਿਚ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ ਚੌਹਾਨ ਸਮੇਤ ਸਾਰਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਨਮਾਨ ਦਾ ਬਾਈਕਾਟ ਕੀਤਾ ਅਤੇ ਸ਼ਾਂਤਮਈ ਤਰੀਕੇ ਨਾਲ ਤਿਰੰਗੇ ਝੰਡੇ ਨੂੰ ਸਲਾਮੀ ਦਿੰਦੇ ਹੋਏ, ਮੁੱਖ ਮਹਿਮਾਨ ਦੇ ਭਾਸ਼ਣ ਦੇਣ ਤੋਂ ਬਾਅਦ ਪੰਡਾਲ ਵਿਚੋਂ ਸਮੂਹਿਕ ਤੌਰ 'ਤੇ ਬਾਹਰ ਆ ਗਏ | ਇਸ ਮੌਕੇ ਹਾਜ਼ਰ ਬਲਾਕ ਪ੍ਰਧਾਨ ਬੇਅੰਤ ਸਿੰਘ, ਜਰਨੈਲ ਸਿੰਘ, ਰੇਸ਼ਮ ਸਿੰਘ, ਅਮਰਜੀਤ ਸਿੰਘ ਗੁਰਾਇਆ, ਹਰਵਿੰਦਰ ਸਿੰਘ ਦਰਦ, ਜਗਜੀਤ ਸਿੰਘ ਦਰਦੀ, ਜੋਗਿੰਦਰ ਸਿੰਘ ਬਾਗੀ, ਰਾਜਵੀਰ ਸਿੰਘ, ਰਣਧੀਰ ਸਿੰਘ, ਜਸਵੰਤ ਸਿੰਘ, ਸਵਰਨ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਬਲਜੀਤ ਸਿੰਘ, ਹਰਚੰਦ ਸਿੰਘ, ਜਸਵਿੰਦਰ ਕੌਰ, ਸਰਬਜੀਤ ਕੌਰ, ਨਰਿੰਦਰ ਕੌਰ, ਹਰਭਜਨ ਕੌਰ, ਤਰਨਬੀਰ ਸਿੰਘ, ਹਰਪ੍ਰੀਤ ਸਿੰਘ ਮੱਲ੍ਹੀ, ਕੋਹਲੀ, ਜਸਪਾਲ ਸਿੰਘ, ਸੁਖਦੇਵ ਸਿੰਘ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਆਸ਼ਰਿਤ ਸ਼ਾਮਲ ਹੋਏ |