20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੁਲਿਸ ਨੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਸਹੌਲੀ ਨੂੰ ਕੀਤਾ ਰੈੱਸਟ ਹਾਊਸ 'ਚ ਨਜ਼ਰਬੰਦ

Ad Position 21
No active advertisement
ਅਜੀਤ ਡੈਸਕ 28-01-2026
ਨਾਭਾ, 27 ਜਨਵਰੀ (ਜਗਨਾਰ ਸਿੰਘ ਦੁਲੱਦੀ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਇਨਸਾਫ ਨਾ ਮਿਲਣ ਨੂੰ ਲੈ ਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸੰਬੰਧੀ ਅੱਜ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਦੇ ਬਾਵਜੂਦ ਪੁਲਿਸ ਵਲੋਂ ਜਥੇਦਾਰ ਸਹੌਲੀ ਨੂੰ ਹੁਸ਼ਿਆਰਪੁਰ ਜਾਣ ਤੋਂ ਪਹਿਲਾਂ ਹੀ ਨਾਭਾ ਦੇ ਪੀ.ਡਬਲਿਊ.ਡੀ. ਰੈਸਟ ਹਾਊਸ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ | ਫੋਨ 'ਤੇ ਗੱਲ ਕਰਦਿਆਂ ਜਥੇਦਾਰ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਾਹ 'ਤੇ ਤੁਰ ਪਈ ਹੈ ਜਿਸ ਕਰਕੇ ਸਿੱਖਾਂ ਨੂੰ ਅੱਜ ਤੱਕ ਨਾ ਤਾਂ ਇਸ ਸਰਕਾਰ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਤੇ ਇਨਸਾਫ ਮਿਲਿਆ ਹੈ ਅਤੇ ਨਾ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਸਰਕਾਰ ਵੱਲੋਂ ਕੋਈ ਕਦਮ ਚੁੱਕਿਆ ਗਿਆ ਹੈ | ਉਨਾਂ ਫੋਨ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬੇਅਦਬੀ ਮਾਮਲੇ ਵਿੱਚ ਸਿੱਖਾਂ ਨੂੰ ਇਨਸਾਫ ਨਾ ਦਵਾਇਆ ਤਾਂ ਉਹ ਪੰਜਾਬ ਸਰਕਾਰ ਖਿਲਾਫ ਜਲਦੀ ਹੀ ਮੋਰਚਾ ਖੋਲ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਮਿ੍ਤਕ ਹੌਲਦਾਰ ਅਮਨਦੀਪ ਸਿੰਘ ਦੀ ਦੇਹ ਦਾ ਕੀਤਾ ਗਿਆ ਸਸਕਾਰ ਅਗਲੀ ਖ਼ਬਰ ਤੇਜ਼ ਮੀਂਹ ਤੇ ਗੜੇਮਾਰੀ ਨਾਲ ਹਾੜ੍ਹੀ ਦੀਆਂ ਫ਼ਸਲਾਂ ਨੂੰ ਨੁਕਸਾਨ ਦਾ ਖ਼ਤਰਾ, ਕਿਸਾਨਾਂ ਦੀ ਚਿੰਤਾ ਵਧੀ
Ad Position 24