20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਪਤਨੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 28-01-2026
ਰਾਜਪੁਰਾ, 27 ਜਨਵਰੀ (ਜੀ.ਪੀ. ਸਿੰਘ)-ਰਾਜਪੁਰਾ-ਪਟਿਆਲਾ ਕੌਮੀ ਸ਼ਾਹ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਖੇੜੀ ਗੰਡਿਆਂ 'ਚ ਸਰਬਜੀਤ ਕੌਰ ਵਾਸੀ ਪਿੰਡ ਸੈਦਖੇੜੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੇ ਪਤੀ ਜਰਨੈਲ ਸਿੰਘ ਦੇ ਨਾਲ ਸਾਈਕਲ 'ਤੇ ਸਵਾਰ ਹੋ ਕੇ ਜਦੋਂ ਪਿੰਡ ਭੱਦਕ ਦੇ ਟੀ-ਪੁਅਇੰਟ ਨੇੜੇ ਪਹੁੰਚੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਨ੍ਹਾਂ ਦੇ ਸਾਈਕਲ 'ਚ ਟੱਕਰ ਮਾਰ ਦਿੱਤੀ | ਇਸ ਸੜਕ ਹਾਦਸੇ 'ਚ ਉਸ ਦੇ ਪਤੀ ਜਰਨੈਲ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੇ ਸੱਟਾਂ ਲੱਗੀਆਂ | ਜਿਸ 'ਤੇ ਥਾਣਾ ਖੇੜੀ ਗੰਡਿਆਂ ਪੁਲਿਸ ਨੇ ਉਕਤ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਪਟਿਆਲਾ ਸ਼ਹਿਰ 'ਚ ਕੀਤਾ ਟਰੈਕਟਰ ਮਾਰਚ ਅਗਲੀ ਖ਼ਬਰ ਮਿ੍ਤਕ ਹੌਲਦਾਰ ਅਮਨਦੀਪ ਸਿੰਘ ਦੀ ਦੇਹ ਦਾ ਕੀਤਾ ਗਿਆ ਸਸਕਾਰ
Ad Position 24