14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਣਕਪੁਰ ਦੇ ਸਰਕਾਰੀ ਸਕੂਲ ਨੂੰ ਜਾਂਦੇ ਰਸਤੇ ਦੀ ਹਾਲਤ ਖ਼ਰਾਬ ਹੋਣ ਕਾਰਨ ਬੱਚੇ ਖੇਤਾਂ 'ਚੋਂ ਲੰਘ ਕੇ ਜਾਣ ਲਈ ਹੋ ਰਹੇ ਹਨ ਮਜਬੂਰ- ਸਾਬਕਾ ਵਿਧਾਇਕ ਕੰਬੋਜ

Ad Position 21
No active advertisement
ਅਜੀਤ ਡੈਸਕ 29-01-2026
ਬਨੂੜ, 28 ਜਨਵਰੀ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਲਿਆਉਣ ਦੇ ਕੀਤੇ ਗਏ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਪੀ.ਐੱਮ. ਸ੍ਰੀ ਸਰਕਾਰੀ ਸਕੂਲ ਮੁੰਡੇ ਮਾਣਕਪੁਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋਣ ਕਾਰਨ ਵਿਦਿਆਰਥੀ ਖੇਤਾਂ 'ਚੋਂ ਲੰਘ ਕੇ ਸਕੂਲ ਜਾਣ ਲਈ ਮਜਬੂਰ ਹਨ ਤੇ ਇਲਾਕੇ ਦੇ ਲੋਕਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਹਲਕਾ ਰਾਜਪੁਰਾ ਦੇ ਕਾਂਗਰਸੀ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਰਕਾਰੀ ਸਕੂਲ ਮਾਣਕਪੁਰ ਨੂੰ ਜਾਣ ਵਾਲੇ ਰਸਤੇ 'ਚ ਖੜ੍ਹੇ ਬਰਸਾਤੀ ਪਾਣੀ ਅਤੇ ਬਣੀ ਹੋਈ ਚਿੱਕੜ ਨੂੰ ਵਿਖਾਉਂਦੇ ਹੋਏ ਕਿਹਾ ਕਿ ਇਹ ਸਕੂਲ ਇਲਾਕੇ ਦਾ 125 ਸਾਲ ਪੁਰਾਣਾ ਸਕੂਲ ਹੈ |
ਇਸ ਸਰਕਾਰੀ ਸਕੂਲ 'ਚ ਨੇੜਲੇ ਪਿੰਡਾਂ ਦੇ ਵਿਦਿਆਰਥੀ ਪੜ੍ਹਾਈ ਕਰਨ ਆਉਂਦੇ ਹਨ, ਪਰ ਪਿਛਲੇ ਚਾਰ ਸਾਲਾਂ ਤੋਂ ਇਸ ਰਸਤੇ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋਣ ਦੇ ਬਾਵਜੂਦ ਵੀ ਇਸ ਨੂੰ ਬਣਾਇਆ ਨਹੀਂ ਗਿਆ | ਜਿਸ ਕਾਰਨ ਹੁਣ ਹੋਈ ਬਰਸਾਤ ਕਾਰਨ ਇਸ ਰਸਤੇ 'ਚ ਚਿੱਕੜ ਅਤੇ ਪਾਣੀ ਖੜ੍ਹ ਗਿਆ ਹੈ ਤੇ ਸਕੂਲ ਜਾਣ ਵਾਲੇ ਵਿਦਿਆਰਥੀ ਬਦਲਵੇਂ ਰਸਤੇ ਖੇਤਾਂ 'ਚੋਂ ਲੰਘ ਕੇ ਸਕੂਲ ਆਉਣ ਲਈ ਮਜਬੂਰ ਹਨ | ਉਨ੍ਹਾਂ ਨੇ ਕਿਹਾ ਕਿ ਜਿੱਥੇ ਇਸ ਖ਼ਰਾਬ ਰਸਤੇ ਕਾਰਨ ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਡਾਢੇ ਪ੍ਰੇਸ਼ਾਨ ਹਨ, ਉੱਥੇ ਹੀ ਇਸ ਰਸਤੇ ਵਿਚ ਦੁਕਾਨਦਾਰ ਆਪਣੇ ਕਾਰੋਬਾਰ ਚਲਾ ਕੇ ਪਰਿਵਾਰ ਦਾ ਪੇਟ ਪਾਲ ਰਹੇ ਹਨ, ਉਨ੍ਹਾਂ ਨੂੰ ਵੀ ਆਪਣੀ ਰੋਜੀ ਰੋਟੀ ਦੀ ਚਿੰਤਾ ਸਤਾਉਣ ਲੱਗ ਪਈ ਹੈ ਕਿਉਂਕਿ ਖ਼ਰਾਬ ਰਸਤੇ ਕਾਰਨ ਕੋਈ ਵੀ ਗ੍ਰਾਹਕ ਇਨ੍ਹਾਂ ਦੀਆਂ ਦੁਕਾਨਾਂ 'ਚ ਨਹੀਂ ਆਉਂਦਾ | ਉਨ੍ਹਾਂ ਕਿਹਾ ਕਿ ਲੋਕ ਸਵੇਰੇ ਉੱਠ ਕੇ ਵਾਹਿਗੁਰੂ ਦਾ ਨਾਮ ਜਪਦੇ ਹੁੰਦੇ ਨੇ ਪਰ ਹਲਕੇ ਦੀ ਵਿਧਾਇਕਾ ਸਵੇਰੇ ਝੂਠ ਬੋਲਣਾ ਸ਼ੁਰੂ ਕਰ ਦਿੰਦੀ ਹੈ | ਜਿਸ ਦੀ ਮਿਸਾਲ ਇਹ ਸਕੂਲ ਨੂੰ ਜਾਣ ਵਾਲਾ ਰਸਤਾ ਹੈ | ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਰਸਤੇ 'ਤੇ ਬਣੀਆਂ ਹੋਈਆਂ ਦੁਕਾਨਾਂ ਦੇ ਦੁਕਾਨਦਾਰਾਂ ਨਾਲ ਵੀ ਇਸ ਮਾਮਲੇ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਉਨ੍ਹਾਂ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਐਲਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਾਮਦੂ ਸੜਕ 'ਤੇ ਪਏ ਡੂੰਘੇ ਟੋਇਆਂ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਹੋਏ ਮਜਬੂਰ ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਐਨ.ਸੀ.ਸੀ. ਕੈਡਿਟ ਪੁਰੂਰਵਾ ਨੇ ਜੈਪੁਰ ਵਿਖੇ 78ਵੀਂ 'ਸੈਨਾ ਦਿਵਸ ਪਰੇਡ' ਵਿਚ ਹਿੱਸਾ...
Ad Position 24