14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਰਾਸ਼ਟਰੀ ਸੜਕ ਸੁਰੱਖਿਆ ਮਿਸ਼ਨ ਤਹਿਤ ਆਰ.ਟੀ.ਓ. ਪਟਿਆਲਾ ਵਲੋਂ ਸੜਕ ਜਾਗਰੂਕਤਾ ਮੁਹਿੰਮ

Ad Position 21
No active advertisement
ਅਜੀਤ ਡੈਸਕ 29-01-2026
ਪਟਿਆਲਾ, 28 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਿਸ਼ਨ-2026 ਦੇ ਹਿੱਸੇ ਵਜੋਂ, ਖੇਤਰੀ ਆਵਾਜਾਈ ਦਫ਼ਤਰ, ਪਟਿਆਲਾ ਨੇ ਮੁਸਕਾਨ ਫਾਊਾਡੇਸ਼ਨ ਫਾਰ ਰੋਡ ਸੇਫਟੀ ਦੇ ਸਹਿਯੋਗ ਨਾਲ, ਅੱਜ ਇੱਥੇ ਦੋ ਪ੍ਰਮੁੱਖ ਸੜਕ-ਸੁਰੱਖਿਆ ਪਹਿਲਕਦਮੀਆਂ ਕਰਵਾਈਆਂ¢ ਇਸ ਦਾ ਉਦੇਸ਼ ਲੋਕਾਂ ਨੂੰ ਸੜਕਾਂ 'ਤੇ ਚੱਲਣ ਸਮੇਂ ਜਿੰਮੇਵਾਰ ਵਿਵਹਾਰ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਸੜਕ ਸੁਰੱਖਿਆ ਲਈ ਭਾਈਵਾਲ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਸੀ¢
ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਦੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਦÏਰਾਨ ਆਰ.ਟੀ.ਓ ਪਟਿਆਲਾ ਬਬਨਦੀਪ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਲਗਾਤਾਰ ਬਦਲ ਰਹੇ ਸਰੂਪ ਬਾਰੇ ਜਾਗਰੂਕ ਕੀਤਾ ਅਤੇ ਸੁਰੱਖਿਅਤ ਸੜਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਇੰਜੀਨੀਅਰਿੰਗ, ਨਵੀਨਤਾ ਅਤੇ ਸਿੱਖਿਆ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ¢ ਉਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਸੰਸਥਾਵਾਂ ਨਾਲ ਸਰਗਰਮੀ ਨਾਲ ਜੁੜਨ ਅਤੇ ਸੁਰੱਖਿਅਤ ਆਵਾਜਾਈ ਪ੍ਰਣਾਲੀਆਂ ਦੇ ਭਵਿੱਖ ਦੇ ਯੋਜਨਾਕਾਰਾਂ ਅਤੇ ਡਿਜ਼ਾਈਨਰਾਂ ਵਜੋਂ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ¢ ਇਸ ਮÏਕੇ ਸੜਕ ਹਾਦਸਿਆਂ 'ਚ ਹੁੰਦੀਆਂ ਮÏਤਾਂ ਨੂੰ ਘਟਾਉਣ ਵਿਚ ਸਮੇਂ ਸਿਰ ਸਹਾਇਤਾ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਫਸਟ ਏਡ ਦੇਣ ਵਾਲੇ ਹੁਨਰ ਸਿਖਲਾਈ 'ਤੇ ਵੀ ਜ਼ੋਰ ਦਿੱਤਾ ਗਿਆ¢ ਇਕ ਹੋਰ ਪਹਿਲਕਦਮੀ ਕਰਦਿਆਂ ਟਰਾਂਸਪੋਰਟ ਵਿਭਾਗ ਨੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਇੱਥੇ, ਸ਼ਹਿਰ ਦੇ ਸਭ ਤੋਂ ਵੱਧ ਟ੍ਰੈਫਿਕ ਵਾਲੇ ਲੀਲਾ ਭਵਨ ਚÏਾਕ ਵਿਖੇ 'ਸੜਕਾਂ 'ਤੇ ਸੇਫ ਜੰਕਸ਼ਨ ਡਰਾਈਵ' ਜਾਗਰੂਕਤਾ ਮੁਹਿੰਮ ਚਲਾਈ ਗਈ¢ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਇਸ ਮÏਕੇ ਲਾਲ ਬੱਤੀ ਨਾ ਟੱਪਣ, ਜ਼ੈਬਰਾ ਕਰਾਸਿੰਗ ਦੀ ਵਰਤੋਂ ਅਤੇ ਪੈਦਲ ਚੱਲਣ ਵਾਲਿਆਂ ਲਈ ਰਸਤਾ ਛੱਡਣ ਬਾਰੇ ਜਾਣਕਾਰੀ ਦਿੱਤੀ ਗਈ¢ ਇਸ ਮÏਕੇ ਡੀਐਸਪੀ ਟ੍ਰੈਫਿਕ ਪੁਨੀਤ ਸਿੰਘ ਚਾਹਲ ਨੇ ਰਾਹਗੀਰਾਂ ਨਾਲ ਗੱਲਬਾਤ ਕਰਦੇ ਹੋਏ ਹੈਲਮੇਟ ਦੀ ਵਰਤੋਂ ਅਤੇ ਸੁਰੱਖਿਅਤ ਡਰਾਈਵਿੰਗ ਅਭਿਆਸ ਦੀ ਮਹੱਤਤਾ 'ਤੇ ਜ਼ੋਰ ਦਿੱਤਾ¢ ਇਸ ਮÏਕੇ ਸਿਰ ਦੀ ਸੱਟ ਨਾਲ ਹੋਣ ਵਾਲੀਆਂ ਮÏਤਾਂ ਨੂੰ ਘਟਾਉਣ ਵੱਲ ਇੱਕ ਕਦਮ ਵਜੋਂ ਦੋਪਹੀਆ ਵਾਹਨ ਸਵਾਰਾਂ ਨੂੰ 200 ਹੈਲਮੇਟ ਵੰਡੇ ਗਏ¢ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਸੜਕ ਸੁਰੱਖਿਆ ਸੱਭਿਆਚਾਰ ਪੈਦਾ ਕਰਨ ਅਤੇ ਆਵਾਜਾਈ ਨੇਮਾਂ ਦੀ ਪਾਲਣਾ ਕਰਨ ਦੀ ਸਿੱਖਿਆ ਅਤੇ ਭਾਈਚਾਰਕ ਭਾਗੀਦਾਰੀ ਰਾਹੀਂ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਰਾਸ਼ਟਰੀ ਸੜਕ ਸੁਰੱਖਿਆ ਮਿਸ਼ਨ-2026 ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿਚ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣਗੀਆਂ¢
Ad Position 22
No active advertisement
ਪਿਛਲੀ ਖ਼ਬਰ ਸਨÏਰ ਦੇ ਪਿੰਡ ਬੋਲੜ 'ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ 30 ਤੋਂ ਵੱਧ ਪਰਿਵਾਰਾਂ ਨੇ ਅਕਾਲੀ ਤੇ ਕਾਂਗਰਸ... ਅਗਲੀ ਖ਼ਬਰ ਸ਼ਾਮਦੂ ਸੜਕ 'ਤੇ ਪਏ ਡੂੰਘੇ ਟੋਇਆਂ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਹੋਏ ਮਜਬੂਰ
Ad Position 24