15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਐਡਵੋਕੇਟ ਰਜਿੰਦਰ ਮੋਹਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀ.ਸੀ. ਵਿੰਗ ਨਿਯੁਕਤ

Ad Position 21
No active advertisement
ਅਜੀਤ ਡੈਸਕ 29-01-2026
ਨਾਭਾ, 28 ਜਨਵਰੀ (ਕਰਮਜੀਤ ਸਿੰਘ)-ਜਨਵਰੀ ਕਰਮਜੀਤ ਸਿੰਘ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਵੱਡੇ ਪੱਧਰ 'ਤੇ ਅਲੱਗ ਅਲੱਗ ਵਿੰਗਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਬੀ.ਸੀ. ਵਿੰਗ ਦੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ ਹਨ | ਇਸ ਤਰ੍ਹਾਂ ਐਡਵੋਕੇਟ ਰਜਿੰਦਰ ਸਿੰਘ ਮੋਹਲ ਨਾਭਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀ.ਸੀ. ਵਿੰਗ ਨਿਯੁਕਤ ਕੀਤਾ ਗਿਆ ਹੈ ਅੱਜ ਵਿਧਾਇਕ ਦਫਤਰ ਨਾਭਾ ਵਿਖੇ ਪੁਹੰਚਣ 'ਤੇ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਵਲੋਂ ਨਵ ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀ.ਸੀ. ਵਿੰਗ ਰਾਜਿੰਦਰ ਸਿੰਘ ਮੋਹਲ ਦਾ ਸਨਮਾਨ ਕੀਤਾ ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਜ਼ਿਲ੍ਹਾ ਪਟਿਆਲਾ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਨਾਭਾ ਵਿਚ ਵੀ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਧਰਮਿੰਦਰ ਸਿੰਘ ਸੁੱਖੇਵਾਲ, ਗੁਰਲਾਲ ਸਿੰਘ ਮੱਲੀ ਚੇਅਰਮੈਨ, ਅਮਰਦੀਪ ਸਿੰਘ ਖੰਨਾ ਸਾਬਕਾ ਚੇਅਰਮੈਨ, ਕੁਲਜੀਤ ਸਿੰਘ ਲੁਹਾਰ ਮਾਜਰਾ, ਯਾਦਵਿੰਦਰ ਸਿੰਘ ਯਾਦੂ, ਸੁਖਦੇਵ ਸਿੰਘ ਮਾਨ, ਜਸਵੀਰ ਸਿੰਘ ਵਜੀਦਪੁਰ, ਪ੍ਰਭ ਰਾਮਗੜ੍ਹੀਆ ਅਤੇ ਹੋਰ ਅਹੁਦੇਦਾਰਾਂ ਮੋਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ਲਾਘਾਯੋਗ- ਮਨੇਸ਼ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਤੇ ਯੂਨੀਅਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦੀ...
Ad Position 24