15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ਲਾਘਾਯੋਗ- ਮਨੇਸ਼

Ad Position 21
No active advertisement
ਅਜੀਤ ਡੈਸਕ 29-01-2026
ਸਮਾਣਾ, 28 ਜਨਵਰੀ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ਲਾਘਾਯੋਗ ਕਦਮ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅੰਤਰਰਾਸ਼ਟਰੀ ਵੈੱਲਫੇਅਰ ਫੋਰਮ ਦੇ ਚੇਅਰਮੈਨ ਨਵਾਬ ਸਿੰਘ ਮਨੇਸ਼ ਨੇ ਆਖਿਆ ਹੈ ਕਿ ਨਸ਼ਿਆਂ ਨੇ ਪੰਜਾਬ ਦਾ ਲੱਕ ਤੋੜ ਦਿੱਤਾ ਹੈ | ਨਸ਼ਿਆਂ ਕਾਰਨ ਪੰਜਾਬ ਦੇ ਸੈਂਕੜੇ ਘਰ ਬਰਬਾਦ ਹੋ ਗਏ ਹਨ ਪਰ ਕਦੀ ਵੀ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਮਾਨਦਾਰੀ ਨਾਲ ਉਪਰਾਲੇ ਨਹੀਂ ਹੋਏ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੰਭੀਰਤਾ ਨਾਲ ਉਪਰਾਲੇ ਕਰ ਰਹੇ ਹਨ | ਸਰਕਾਰ ਦੀ ਨੇਕ ਨੀਤੀ ਕਾਰਨ ਸੂਬੇ ਅੰਦਰ ਨਸ਼ਿਆਂ ਨੇ ਦਮ ਤੋੜਿਆ ਹੈ | ਮਨੇਸ਼ ਦਾ ਇਹ ਵੀ ਮੰਨਣਾ ਹੈ ਕਿ ਕਿਸੇ ਵੀ ਸਮੱਸਿਆ ਦਾ ਹੱਲ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਹੋ ਸਕਦਾ | ਇਸ ਲਈ ਸਰਕਾਰ ਤੇ ਪੁਲਿਸ ਨੂੰ ਸਹਿਯੋਗ ਕਰਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਵਧੀਆ ਤੇ ਸੁਨਹਿਰੀ ਮੌਕਾ ਹੈ | ਉਨ੍ਹਾਂ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੀਨੀ ਡੋਰ ਦਾ ਪ੍ਰਯੋਗ ਕਰਕੇ ਹੋਰਨਾਂ ਦੀ ਜਾਨ ਲੈਣ ਦਾ ਕਾਰਨ ਨਾ ਬਣਨ |
Ad Position 22
No active advertisement
ਪਿਛਲੀ ਖ਼ਬਰ ਵਿਕਾਸ ਸ਼ਰਮਾ ਦੀ ਅਗਵਾਈ ਹੇਠ 'ਆਪ' ਦੇ ਸੈਂਕੜੇ ਸਮਰਥਕ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਐਡਵੋਕੇਟ ਰਜਿੰਦਰ ਮੋਹਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀ.ਸੀ. ਵਿੰਗ ਨਿਯੁਕਤ
Ad Position 24