15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਿਕਾਸ ਸ਼ਰਮਾ ਦੀ ਅਗਵਾਈ ਹੇਠ 'ਆਪ' ਦੇ ਸੈਂਕੜੇ ਸਮਰਥਕ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 29-01-2026
ਘਨੌਰ, 28 ਜਨਵਰੀ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ-ਅੰਦੇਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਰਦਾਂਪੁਰ ਵਿਖੇ ਇਕ ਸਮਾਗਮ ਦੌਰਾਨ ਪਿੰਡ ਗਦਾਪੁਰ, ਮਰਦਾਂਪੁਰ, ਸੰਧਾਰਸੀ, ਲੋਹਸਿੰਬਲੀ, ਦਾਹਰੀਆਂ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਮਰਥਕਾਂ ਨੇ 'ਆਪ' ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਕਾਸ ਸ਼ਰਮਾ ਨੇ ਸਾਰਿਆਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਪਹਿਨਾਏ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਨਵੇਂ ਆਏ ਹਰ ਵਰਕਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਵਿਕਾਸ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ 'ਆਪ' ਨੇ ਚੋਣਾਂ ਸਮੇਂ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਅੱਜ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਭਾਜਪਾ ਵੱਲ ਉਮੀਦ ਦੀ ਨਜ਼ਰ ਨਾਲ ਦੇਖ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੋ ਥਾਲ਼ੀ ਦੇ ਚੱਟੇ ਵੱਟੇ ਹਨ ਜੋ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪੰਜਾਬ ਵਿਧਾਨ ਸਭਾ ਦੇ ਵਿਚ ਇਕ-ਦੂਜੇ ਦੇ ਨਾਲ ਲੜਦੇ ਹਨ ਅਤੇ ਉੱਪਰ ਕੇਂਦਰ ਦੇ ਇੰਡੀਆ ਗਠਬੰਧਨ ਨਾਲ ਕਾਂਗਰਸ ਦਾ ਸਮਰਥਨ ਕਰਦੇ ਹਨ | ਇਸ ਮੌਕੇ ਜਸਪਾਲ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ, ਲਖਬੀਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ, ਹਰਮੇਸ਼ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸ਼ਰਮਾ, ਪਾਖਰ ਸਿੰਘ ਕਾਮੀਂ ਕਲਾਂ, ਬਲਕਾਰ ਸਿੰਘ, ਹਰਦੀਪ ਸਿੰਘ, ਗੋਲਡੀ ਸ਼ਰਮਾ, ਅਵਤਾਰ ਸਿੰਘ, ਰਜਨੀਸ਼ ਕੁਮਾਰ, ਮਨਿੰਦਰ ਸ਼ਰਮਾ, ਕਾਕਾ ਸੰਧਾਰਸੀ, ਪ੍ਰਦੀਪ ਰਤਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ਲਾਘਾਯੋਗ- ਮਨੇਸ਼
Ad Position 24