22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕੇਂਦਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਕਿਸਾਨਾਂ ਨੇ ਵਿੱਢਿਆ ਵੱਡਾ ਅੰਦੋਲਨ

Ad Position 21
No active advertisement
ਅਜੀਤ ਡੈਸਕ 31-01-2026
• 7 ਫਰਵਰੀ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਵੇਗਾ 'ਕਿਸਾਨ ਮਾਰਚ'-ਸਤਨਾਮ ਸਿੰਘ ਬਹਿਰੂ
ਦੇਵੀਗੜ੍ਹ, 30 ਜਨਵਰੀ (ਰਾਜਿੰਦਰ ਸਿੰਘ ਮੌਜੀ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲਏ ਜਾ ਰਹੇ ਕਥਿਤ 'ਲੋਕ ਵਿਰੋਧੀ' ਫੈਸਲਿਆਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਨੇ ਇੱਕ ਹੋਰ ਵੱਡੇ ਜਨ-ਅੰਦੋਲਨ ਦਾ ਬਿਗਲ ਵਜਾ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀ ਆਪਣੇ ਹੀ ਦੇਸ਼ ਵਿੱਚ ਬਿਗਾਨਗੀ ਮਹਿਸੂਸ ਕਰ ਰਹੇ ਹਨ | ਬੈਹਿਰੂ ਨੇ ਦੱਸਿਆ ਕਿ ਬੀਤੀ 8 ਜਨਵਰੀ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ 17 ਰਾਜਾਂ ਦੇ ਕਿਸਾਨ ਆਗੂਆਂ ਦੀ ਅਹਿਮ ਬੈਠਕ ਹੋਈ ਸੀ | ਇਸ ਬੈਠਕ ਵਿਚ ਫੈਸਲਾ ਲਿਆ ਗਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਲੁੱਟ ਰੋਕਣ ਲਈ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 7 ਫਰਵਰੀ ਤੋਂ ਕੰਨਿਆਕੁਮਾਰੀ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਇੱਕ ਵਿਸ਼ਾਲ 'ਕਿਸਾਨ ਮਾਰਚ' ਕੱਢਿਆ ਜਾਵੇਗਾ | ਇਹ ਮਾਰਚ ਵੱਖ-ਵੱਖ ਰਾਜਾਂ ਵਿਚੋਂ ਗੁਜ਼ਰੇਗਾ, ਜਿੱਥੇ ਵੱਡੀਆਂ ਰੈਲੀਆਂ ਅਤੇ ਸੈਮੀਨਾਰ ਕਰਕੇ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ | ਇਸ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਤੋਂ ਕੇਂਦਰ ਵਿਰੁੱਧ ਮਤੇ ਵੀ ਪੁਆਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਅੰਦੋਲਨ ਦੀ ਸਮਾਪਤੀ 19 ਮਾਰਚ ਨੂੰ ਦਿੱਲੀ ਦੇ ਰਾਮਲੀਲ੍ਹਾ ਗਰਾਊਾਡ ਵਿਖੇ ਇੱਕ ਵਿਸ਼ਾਲ ਮਹਾਂ-ਪੰਚਾਇਤ ਨਾਲ ਹੋਵੇਗੀ |
ਜਿਸ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦਾ ਵੱਡਾ ਇਕੱਠ ਹੋਵੇਗਾ | ਸਤਨਾਮ ਸਿੰਘ ਬੈਹਿਰੂ ਮੁਤਾਬਕ, ਪਿੰਡਾਂ ਤੋਂ ਇਕੱਠੇ ਕੀਤੇ ਲੱਖਾਂ ਮਤਿਆਂ ਦੀਆਂ ਪੰਡਾਂ ਉਸ ਦਿਨ ਹੁਕਮਰਾਨਾਂ ਦੇ ਹਵਾਲੇ ਕੀਤੀਆਂ ਜਾਣਗੀਆਂ | ਬਹਿਰੂ ਨੇ ਚਿਤਾਵਨੀ ਦਿੱਤੀ ਕਿ ਪਿਛਲੇ ਸੈਸ਼ਨ ਦੌਰਾਨ ਬਿਜਲੀ ਅਤੇ ਬੀਜ ਸੋਧ ਬਿੱਲ ਵਰਗੇ ਫੈਸਲੇ ਲੈ ਕੇ ਸਰਕਾਰ ਨੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ | ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਮੌਜੂਦਾ ਪਾਰਲੀਮੈਂਟ ਸੈਸ਼ਨ ਦੌਰਾਨ ਕਿਤੇ ਭਾਰਤ ਦੀ ਆਰਥਿਕਤਾ ਨੂੰ ਅਮਰੀਕਾ ਵਰਗੇ ਦੇਸ਼ਾਂ ਕੋਲ ਗਿਰਵੀ ਨਾ ਰੱਖ ਦਿੱਤਾ ਜਾਵੇ | ਪ੍ਰਧਾਨ ਮੰਤਰੀ 'ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਜਿਸ ਦੀ ਦੋਸਤੀ ਅਮਰੀਕਾ ਵਰਗੇ ਤਾਕਤਵਰ ਦੇਸ਼ ਨਾਲ ਹੋਵੇ, ਉਸ ਨੂੰ ਕਿਸੇ ਹੋਰ ਦੁਸ਼ਮਣ ਦੀ ਲੋੜ ਨਹੀਂ ਰਹਿੰਦੀ¢
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੋਠੀ ਦੀ ਕੁਰਕੀ ਕਰਨ ਆਏ ਬੈਂਕ ਅਧਿਕਾਰੀ ਕਿਸਾਨ ਜਥੇਬੰਦੀ ਨੇ ਬੇਰੰਗ ਮੋੜੇ ਅਗਲੀ ਖ਼ਬਰ ਹੁਣ ਆਨਲਾਈਨ ਠੱਗ ਰੁਜ਼ਗਾਰ ਦੇਣ ਦਾ ਝਾਂਸਾ ਦੇ ਕੇ ਠੱਗਣ ਲੱਗੇ ਲੋਕਾਂ ਨੂੰ
Ad Position 24