21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੈਂਗਸਟਰਵਾਦ ਖ਼ਤਮ ਕਰਨ ਲਈ 'ਆਪ੍ਰੇਸ਼ਨ ਪ੍ਰਹਾਰ' ਹੀ ਇਕਲੌਤਾ ਹੱਲ-ਐਡ. ਅਮਨ ਗਰਗ ਸੂਲਰ

Ad Position 21
No active advertisement
ਅਜੀਤ ਡੈਸਕ 31-01-2026
ਪਟਿਆਲਾ, 30 ਜਨਵਰੀ (ਮਨਦੀਪ ਸਿੰਘ ਖਰੌੜ)-ਸੀਨੀਅਰ ਹਿੰਦੂ ਨੇਤਾ ਅਤੇ ਆਲ ਇੰਡੀਆ ਐਂਟੀ ਟੈਰੋਰਿਸਟ ਫ਼ਰੰਟ ਦੇ ਰਾਸ਼ਟਰੀ ਪ੍ਰਮੁੱਖ ਅਮਨ ਗਰਗ ਸੂਲਰ ਨੇ ਪੰਜਾਬ ਵਿਚ ਬਣੇ ਗੰਭੀਰ ਅਤੇ ਚਿੰਤਾਜਨਕ ਕਾਨੂੰਨ-ਵਿਵਸਥਾ ਦੇ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਫ਼ਰੰਟ ਦੇ ਅਹੁਦੇਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਪੰਜਾਬ ਪ੍ਰਧਾਨ ਓਾਕਾਰ ਸ਼ਰਮਾ, ਪੰਜਾਬ ਮਹਿਲਾ ਵਿੰਗ ਦੀ ਚੇਅਰਪਰਸਨ ਮਿਸ ਸੀਮਾ ਭਾਰਗਵ, ਚੇਅਰਮੈਨ ਨੇਮ ਚੰਦ ਨਿੰਮਾ, ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਅੰਕੁਸ਼ ਜਿੰਦਲ, ਮਾਲਵਾ ਜ਼ੋਨ ਪ੍ਰਧਾਨ ਪਰਮਿੰਦਰ ਸਿੰਘ, ਮੀਡੀਆ ਐਡਵਾਈਜ਼ਰ ਅਸ਼ੋਕ ਕੁਮਾਰ, ਜੀਵਨ ਸਿੰਘ ਅਤੇ ਹੋਰ ਅਹੁਦੇਦਾਰ ਵੱਡੀ ਗਿਣਤੀ ਵਿਚ ਮੌਜੂਦ ਰਹੇ | ਮੀਟਿੰਗ ਦੌਰਾਨ ਅਮਨ ਗਰਗ ਸੂਲਰ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਵਿਚ ਸ਼ਾਇਦ ਹੀ ਕੋਈ ਦਿਨ ਅਜਿਹਾ ਹੁੰਦਾ ਹੋਵੇ ਜਦੋਂ ਗੈਂਗਸਟਰਾਂ ਵਲੋਂ ਕਤਲ ਦੀ ਕੋਈ ਵਾਰਦਾਤ ਨਾ ਹੋਈ ਹੋਵੇ | ਹਾਲ ਹੀ ਵਿਚ ਸੂਬੇ ਵਿਚ ਹੋਏ ਦੋ ਵੱਡੇ ਕਤਲ ਡੇਰਾ ਬਾਬਾ ਨਾਨਕ ਅਤੇ ਮੋਹਾਲੀ ਅਦਾਲਤ ਦੇ ਬਾਹਰ ਗੁਰਵਿੰਦਰ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਪੰਜਾਬ ਦੇ ਬੇਹੱਦ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ, ਰੋਹਿਤ ਗੋਦਾਰਾ ਅਤੇ ਵਿੱਕੀ ਭਲਵਾਨ ਵਲੋਂ ਲੈਣ ਨਾਲ ਪੰਜਾਬ ਦੀ ਫਿਜ਼ਾ ਵਿਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਡੋਨੀ ਬੱਲ ਅਤੇ ਲੱਕੀ ਪਟਿਆਲ ਵਰਗੇ ਬਦਨਾਮ ਗੈਂਗਸਟਰ ਪੰਜਾਬ ਵਿਚ ਰੋਜ਼ਾਨਾ ਕਤਲ ਕਰਵਾ ਕੇ ਸੋਸ਼ਲ ਮੀਡੀਆ ਰਾਹੀਂ ਜ਼ਿੰਮੇਵਾਰੀ ਕਬੂਲ ਕਰਦੇ ਹਨ, ਤਾਂ ਜੋ ਅਪਰਾਧ ਦੀ ਦੁਨੀਆ ਵਿਚ ਆਪਣਾ ਨਾਮ ਚਮਕਾਇਆ ਜਾ ਸਕੇ | ਇਹ ਤੱਤ ਪੰਜਾਬ ਦੇ ਲਾਅ ਐਂਡ ਆਰਡਰ ਨੂੰ ਸਿੱਧੀ ਚੁਨੌਤੀ ਦੇ ਰਹੇ ਹਨ ਅਤੇ ਆਮ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ | ਅਮਨ ਗਰਗ ਸੂਲਰ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ ਨੂੰ ਬੇਹੱਦ ਸ਼ਲਾਘਾਯੋਗ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਨਾਲ ਗੈਂਗਸਟਰ ਕੋਈ ਵੀ ਅਪਰਾਧਿਕ ਵਾਰਦਾਤ ਕਰਨ ਤੋਂ ਪਹਿਲਾਂ ਸੌ ਵਾਰ ਸੋਚਣ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਦਾਖ਼ਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਰਾਸ਼ਟਰੀ ਕਵੀ ਸੰਮੇਲਨ ਕੱਲ੍ਹ
Ad Position 24