21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੋਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

Ad Position 21
No active advertisement
ਅਜੀਤ ਡੈਸਕ 31-01-2026
• ਸ਼ਹੀਦਾਂ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਵੇ-ਵਰਜੀਤ ਵਾਲੀਆ
ਪਟਿਆਲਾ, 30 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ 'ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ¢ ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ¢
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ¢ ਸਮਾਰੋਹ ਮੌਕੇ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸਤੀਸ਼ ਚੰਦਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ¢ ਵਰਜੀਤ ਵਾਲੀਆ ਨੇ ਦੱਸਿਆ ਕਿ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਦੀ ਹੱਤਿਆ ਹੋਈ ਸੀ, ਇਸ ਲਈ ਇਸ ਦਿਨ ਨੂੰ ਬਲਿਦਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਅਤੇ ਇਹ ਦਿਨ ਗਾਂਧੀ ਜੀ ਦੇ ਸੱਚ, ਅਹਿੰਸਾ, ਸ਼ਾਂਤੀ ਅਤੇ ਭਰਾਤਰਤਾ ਦੇ ਸਿਧਾਂਤਾਂ ਨੂੰ ਯਾਦ ਕਰਨ ਲਈ ਸਮਰਪਿਤ ਹੈ¢
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਫੀਲਖਾਨਾ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮਾਤਾ ਲਾਜੋ ਦਾ 20ਵਾਂ ਪਹਿਲੀ ਫਰਵਰੀ ਨੂੰ
Ad Position 24