09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਝਿੰਜਰ ਦੀ ਅਗਵਾਈ 'ਚ 50 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026

ਘਨੌਰ, 31 ਜਨਵਰੀ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਸਰਗਰਮੀ ਸਦਕਾ ਹਲਕਾ ਘਨੌਰ 'ਚ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਲਈ ਮਜ਼ਬੂਤ ਮੰਨੇ ਜਾਂਦੇ ਪਿੰਡਾਂ 'ਚੋਂ 50 ਤੋਂ ਵੱਧ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ ਲਗਾਉਂਦੇ ਹੋਏ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ | ਪਿੰਡ ਸਲੇਮਪੁਰ ਸੇਖਾਂ ਅਤੇ ਡਾਹਰੀਆ ਵਿਖੇ ਜੁਝਾਰੂ ਆਗੂ ਹੀਰਾ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਬਜੀਤ ਸਿੰਘ ਝਿੰਜਰ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਰੂਹ ਹੈ | ਇਹ ਉਹ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਜੇਲ੍ਹਾਂ ਕੱਟੀਆਂ ਅਤੇ ਸੰਘਰਸ਼ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ 'ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਗੈਂਗਸਟਰਵਾਦ ਕਾਰਨ ਆਮ ਲੋਕ ਅਸੁਰੱਖਿਅਤ ਹਨ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸਿਰਫ ਚੋਣਾਂ ਵੇਲੇ ਨਜ਼ਰ ਆਉਂਦੇ ਹਨ, ਜਦਕਿ ਹੜ੍ਹਾਂ ਵਰਗੀ ਬਿਪਤਾ ਵੇਲੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਵਰਕਰਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੇ ਘਰਾਂ ਤੱਕ ਰਾਸ਼ਨ ਅਤੇ ਡੀਜ਼ਲ ਪਹੁੰਚਾਇਆ | ਇਸ ਮੌਕੇ ਸਲੇਮਪੁਰ ਸੇਖਾਂ ਤੋਂ ਬਿਮਲ ਕੌਰ, ਸ਼ਿੰਦਰ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ ਸਮੇਤ ਵੱਡੀ ਗਿਣਤੀ 'ਚ ਬੀਬੀਆਂ ਅਤੇ ਡਿਪਟੀ ਸਿੰਘ, ਭਜਨ ਸਿੰਘ, ਲਾਲ ਸਿੰਘ, ਜਸਮੇਰ ਸਿੰਘ ਵਰਗੇ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ ਪਿੰਡ ਉਪਲੀ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਸਫ਼ਾਰੀ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ <br/>
Ad Position 24