ਸਮਾਣਾ, 31 ਜਨਵਰੀ (ਸਾਹਿਬ ਸਿੰਘ)-ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਸੰਗਤ ਸਿੰਘ ਸਰਾਂ ਪੱਤੀ ਸਮਾਣਾ ਤੋਂ ਸਜਾਇਆ ਗਿਆ ਜਿਸ ਨੂੰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਰਵਾਨਾ ਕੀਤਾ | ਇਸ ਮੌਕੇ ਕਾਂਗਰਸ ਦੀ ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨ ਬੀਬਾ ਗੁਰਸ਼ਰਨ ਕੌਰ ਰੰਧਾਵਾ, ਨਗਰ ਕੌਂਸਲ ਦੇ ਸੀਨੀਅਰ ਮੈਂਬਰ ਹਰਪ੍ਰੀਤ ਸਿੰਘ ਕੂਕਾ, ਰਾਜ ਕੁਮਾਰ ਭਾਨ ਐਡਵੋਕੇਟ, ਜਸਬੀਰ ਸਿੰਘ ਐਡਵੋਕੇਟ, ਨਿਰਲੇਪ ਕੌਰ ਐਡਵੋਕੇਟ, ਸੇਵਾ ਸਿੰਘ, ਕੁਲਵਿੰਦਰ ਸਿੰਘ, ਅੰਗਰੇਜ਼ ਕੌਰ ਐਮ.ਸੀ, ਜਸਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਸਮਾਣਾ, ਪਰਮਿੰਦਰ ਸਿੰਘ, ਮੰਨੂੰ ਸ਼ਰਮਾ, ਨਵੀਨ ਸਿੰਗਲਾ ਆਦਿ ਆਗੂ ਵੀ ਹਾਜ਼ਰ ਸਨ | ਨਗਰ ਕੀਰਤਨ ਵਿਚ ਹਜ਼ਾਰਾ ਸੰਗਤਾਂ ਸ਼ਾਮਲ ਹੋਈਆਂ | ਸ਼ਰਧਾਲੂਆਂ ਨੇ ਲੰਗਰ ਲਗਾਏ ਹੋਏ ਸਨ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਵਿਚ ਸਜਾਏ ਇਸ ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਸਿੰਘ ਗਤਕੇ ਦੇ ਜੌਹਰ, ਹਾਥੀ, ਊਠ ਅਤੇ ਬੈਂਡ ਵਾਜਿਆਂ ਦੀਆਂ ਰੱਬੀ ਰੰਗ ਵਿਚ ਰੰਗੀਆਂ ਆਵਾਜ਼ਾਂ ਨੇ ਸੁੰਦਰ ਨਜ਼ਾਰਾ ਪੇਸ਼ ਕੀਤਾ | ਰਸਤੇ ਵਿਚ ਗੁਰਦੁਆਰਾ ਗੁਰੂ ਰਵਿਦਾਸ ਸਮਾਣਾ ਦੇ ਪ੍ਰਧਾਨ ਭਾਈ ਰਾਜ ਸਿੰਘ ਅਤੇ ਸਿੱਖ ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਤੇ ਨਿੱਘਾ ਸਵਾਗਤ ਕੀਤਾ |
ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਣਾ 'ਚ ਵਿਸ਼ਾਲ ਨਗਰ ਕੀਰਤਨ
ਸਮਾਣਾ ਵਿਖੇ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਨੂੰ ਰਵਾਨਾ ਕਰਦੇ ਹੋਏ ਸਾਬਕਾ ਵਿਧਾਇਕ ਰਾਜਿੰਦਰ ਸਿੰਘ | ਤਸਵੀਰ : ਸਾਹਿਬ ਸਿੰਘ<br/>
01-02-2026