10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਸ਼ੀਲੀਆਂ ਗੋਲੀਆਂ, ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਰਾਜਪੁਰਾ, 31 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਇਕ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਦੋਂ ਸਥਾਨਕ ਮਹਿਫ਼ਲ ਰਿਸੋਰਟ ਨੇੜੇ ਪਹੁੰਚੇ ਤਾਂ ਇਕ ਵਰਨਾ ਕਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ 1030 ਨਸ਼ੀਲੀਆਂ ਗੋਲੀਆਂ, ਇਕ ਦੇਸੀ ਪਿਸਤੌਲ 32 ਬੋਰ ਅਤੇ 1 ਜਿੰਦਾ ਕਾਰਤੂਸ ਬਰਾਮਦ ਹੋਇਆ | ਪੁਲਿਸ ਪਾਰਟੀ ਨੇ ਕਾਰ ਚਾਲਕ ਨੂੰ ਗਿ੍ਫ਼ਤਾਰ ਕਰ ਜਦੋਂ ਮੁੱਢਲੀ ਪੁਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੁੰਦਰ ਵੈਲੀ ਪਿੰਡ ਸੈਦਖੇੜੀ ਰਾਜਪੁਰਾ ਵਜੋਂ ਦੱਸੀ | ਪੁਲਿਸ ਨੇ ਜਸਪ੍ਰੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਆਹ ਪਾਰਟੀ 'ਚ ਡੀ.ਜੇ. ਨੂੰ ਬੰਦ ਕਰਵਾਉਣ ਤੋਂ ਹੋਈ ਕੁੱਟਮਾਰ 'ਚ 4 ਨਾਮਜ਼ਦ ਅਗਲੀ ਖ਼ਬਰ 480ਵੇਂ ਦਿਨ ਟਾਵਰ ਮੋਰਚੇ ਦੀ ਮਹਾਂ ਰੈਲੀ 'ਤੇ ਪਹੁੰਚੀਆਂ ਜਥੇਬੰਦੀਆਂ ਵਲੋਂ ਸੜਕ 'ਤੇ ਧਰਨਾ
Ad Position 24