ਰਾਜਪੁਰਾ, 31 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਲੂਹੰਡ 'ਚ ਇਕ ਵਿਆਹ ਪਾਰਟੀ ਦੇ ਸਮਾਗਮ 'ਚ ਡੀ.ਜੇ. ਨੂੰ ਬੰਦ ਕਰਵਾਉਣ 'ਤੇ ਹੋਏ ਝਗੜੇ 'ਚ ਸ਼ੰਭੂ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਲੂਹੰਡ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ਲੂਹੰਡ 'ਚ ਹੋ ਰਹੀ ਇਕ ਵਿਆਹ ਪਾਰਟੀ 'ਚ ਉਸ ਦੇ ਤਾਏ ਦੇ ਲੜਕੇ ਦੇ ਰਿਸ਼ਤੇਦਾਰ ਵੀ ਆਏ ਹੋਏ ਸਨ | ਇਸ ਦੌਰਾਨ ਡੀ.ਜੇ. ਨੂੰ ਬੰਦ ਕਰਵਾਉਣ ਤੇ ਦੋਵਾਂ ਧਿਰਾਂ ਵਿਚ ਤਕਰਾਰਬਾਜੀ ਝਗੜੇ 'ਚ ਬਦਲ ਗਈ ਤੇ ਉਸ ਦੇ ਤਾਏ ਦੇ ਲੜਕੇ ਦੇ ਰਿਸ਼ਤੇਦਾਰਾਂ ਗੁਰਪ੍ਰੀਤ ਸਿੰਘ, ਨਵਜੋਤ ਸਿੰਘ, ਅਮਨਦੀਪ ਸਿੰਘ ਪੁੱਤਰਾਨ ਸ਼ੇਰ ਸਿੰਘ, ਬੂਟਾ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਠਾਣਵਾਲਾ ਮੁਹੱਲਾ ਸਨੌਰ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ 4 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |