10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰਕਾਸ਼ ਪੁਰਬ ਮੌਕੇ ਗੁਰੂ ਹਰਿਗੋਬਿੰਦ ਖਾਲਸਾ ਗਰਲ ਕਾਲਜ ਕਰਹਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026

ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਗੁਰੂ ਹਰਿਗੋਬਿੰਦ ਖਾਲਸਾ ਗਰਲ ਕਾਲਜ ਕਰਹਾਲੀ ਸਾਹਿਬ ਵਿਖੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮÏਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਏ ਗਏ¢ ਭੋਗ ਸਮਾਗਮ ਦÏਰਾਨ ਹਲਕਾ ਸਮਾਣਾ ਤੋਂ ਇੰਚਾਰਜ ਜਗਮੀਤ ਸਿੰਘ ਹਰਿਆਊ ਨੇ ਹਾਜ਼ਰੀ ਭਰਦਿਆਂ ਕਿਹਾ ਕਿ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਸਾਨੂੰ ਸੱਚ, ਸਹਿਨਸ਼ੀਲਤਾ ਅਤੇ ਅਨਿਆਂ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ¢ ਉਨ੍ਹਾਂ ਆਖਿਆ ਕਿ ਅਜਿਹੇ ਧਾਰਮਿਕ ਸਮਾਗਮ ਨÏਜਵਾਨ ਪੀੜ੍ਹੀ ਨੂੰ ਆਪਣੇ ਗÏਰਵਮਈ ਇਤਿਹਾਸ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ¢ ਇਸ ਮÏਕੇ ਕਾਲਜ ਦੀ ਪਿ੍ੰਸੀਪਲ ਡਾ. ਰਮਨਜੀਤ ਕÏਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਰÏਸ਼ਨੀ ਵਿੱਚ ਵਿਦਿਆਰਥਣਾਂ ਨੂੰ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਸੇਵਾ-ਭਾਵ ਨਾਲ ਜੋੜਨਾ ਸਾਡਾ ਮੁੱਖ ਉਦੇਸ਼ ਹੈ¢ ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਸਦਾ ਹੀ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾ ਕੇ ਵਿਦਿਆਰਥਣਾਂ ਦੀ ਸਮੂਹਕ ਵਿਕਾਸ ਲਈ ਉਪਰਾਲੇ ਕੀਤੇ ਜਾਂਦੇ ਹਨ¢ ਸਮਾਗਮ ਦÏਰਾਨ ਰਾਜਵਿੰਦਰ ਸਿੰਘ ਕਰਹਾਲੀ, ਅਮਰਜੀਤ ਸਿੰਘ ਟੋਡਰਪੁਰ, ਸਾਬਕਾ ਚੇਅਰਮੈਨ ਬੱਬੀ ਨੰਬਰਦਾਰ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਘੁਮਾਣ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ ਨਿਜਾਮਣੀਵਾਲਾ, ਗੁਰਜੰਟ ਸਿੰਘ ਮਵੀ ਅਤੇ ਗੁਲਾਬ ਵਿਰਕ ਸਮੇਤ ਹੋਰ ਪਤਵੰਤਿਆਂ ਨੇ ਭੀ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿੱਚ ਸੀਸ ਨਿਵਾਇਆ | ਇਸ ਮÏਕੇ ਗੁਰਬਾਣੀ ਕੀਰਤਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਵਰਤਾਇਆ ਗਿਆ¢

Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨਿ੍... ਅਗਲੀ ਖ਼ਬਰ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼ ਹੇਠ ਮਾਮਲਾ ਦਰਜ
Ad Position 24