ਬਨੂੜ, 31 ਜਨਵਰੀ (ਭੁਪਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਰਾਜੋ ਮਾਜਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ¢ ਇਸ ਨਗਰ ਕੀਰਤਨ ਨੂੰ ਬਾਬਾ ਦਿਲਬਾਗ ਸਿੰਘ ਬਾਘਾ ਕਾਰ ਸੇਵਾ ਬਨੂੜ ਵਾਲਿਆ ਨੇ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਕੇ ਰਵਾਨਾ ਕੀਤਾ¢ ਇਸ ਨਗਰ ਕੀਰਤਨ ਨੂੰ ਰਵਾਨਾ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਦਿਲਬਾਗ ਸਿੰਘ ਬਾਘਾ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਨੇ ਸਾਨੂੰ ਸਾਰਿਆਂ ਨੂੰ ਸਮਾਨਤਾ ਦਾ ਅਧਿਕਾਰ ਦਿੱਤਾ ਹੈ ਅਤੇ ਹਮੇਸ਼ਾ ਸਚਾਈ ਤੇ ਰਾਹ ਤੇ ਚੱਲਣ ਦਾ ਉਪਦੇਸ਼ ਦਿੱਤਾ ਹੈ¢ ਇਸ ਲਈ ਸਾਨੂੰ ਸਾਰਿਆਂ ਨੂੰ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ¢ ਇਹ ਵਿਸ਼ਾਲ ਨਗਰ ਕੀਰਤਨ ਕਰਾਲੀ, ਕਰਾਲਾ, ਰਾਇਲ ਸਿਟੀ, ਬਸੀ ਇਸੇ ਖਾਂ, ਬਸੀ ਹਵੇਲੀ ਤੋਂ ਬਾਅਦ ਗੁਰਦੁਆਰਾ ਸਿੰਘ ਸ਼ਹੀਦਾਂ ਬਾਡਿਆ ਬਸੀ ਬਨੂੜ ਵਿਖੇ ਪਹੁੰਚਿਆ, ਜਿੱਥੇ ਬਾਬਾ ਦਿਲਬਾਗ ਸਿੰਘ ਬਾਘਾ ਨੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ¢ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਗੁਰਦੁਆਰਾ ਸਾਹਿਬ ਵਿਖੇ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ¢ ਉਸ ਤੋਂ ਬਾਅਦ ਇਹ ਨਗਰ ਕੀਰਤਨ ਪਿੰਡ ਬੂਟਾ ਸਿੰਘ ਵਾਲਾ ਧਰਮਗੜ੍ਹ ਤੋਂ ਹੁੰਦਾ ਹੋਇਆ ਦੁਬਾਰਾ ਵਾਪਸ ਪਿੰਡ ਰਾਜੋ ਮਾਜਰਾ ਵਿਖੇ ਸਮਾਪਤ ਹੋਇਆ¢ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਭਰਵਾਂ ਸੁਆਗਤ ਕੀਤਾ ਅਤੇ ਸ਼ਾਮਿਲ ਸੰਗਤਾਂ ਲਈ ਵੱਖ ਵੱਖ ਥਾਵਾਂ 'ਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ¢ ਇਸ ਮÏਕੇ ਜਥੇਦਾਰ ਨਿਰਮੈਲ ਸਿੰਘ ਜੋਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਗਜੀਤ ਸਿੰਘ ਛੜਬੜ, ਧਰਮਵੀਰ ਸੈਲੀ, ਬਲਜੀਤ ਸਿੰਘ, ਨੇਤਰ ਸਿੰਘ, ਮਲਕੀਤ ਸਿੰਘ,ਬਲਕਾਰ ਸਿੰਘ, ਸਤੀਸ਼ ਡੱਲਾ, ਜਸਵੰਤ ਸਿੰਘ ਰਾਜੋ ਮਾਜਰਾ, ਗੁਰਦੀਪ ਦੀਪਾ, ਪਰਮਜੀਤ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਿੱਖ ਸੰਗਤਾਂ ਹਾਜ਼ਰ ਸਨ¢