10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਟ੍ਰੈਫ਼ਿਕ ਪੁਲਿਸ ਨੇ ਮਨਾਇਆ ਸੜਕ ਸੁਰੱਖਿਆ ਹਫ਼ਤਾ

Ad Position 21
repet_subhas-goyals [Copy P29]
ਰਾਜਪੁਰਾ ਵਿਖੇ ਮਨਾਏ ਸੜਕ ਸੁਰੱਖਿਆ ਹਫ਼ਤੇ ਮੌਕੇ 'ਤੇ ਇੰਚਾਰਜ ਗੁਰਬਚਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਨਿੱਜੀ ਸਕੂਲ ਦੇ ਬੱਚੇ ਅਤੇ ਅਧਿਆਪਕ | ਅਜੀਤ ਤਸਵੀਰ <br/> 01-02-2026
ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)-ਸਾਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਚਾਲਾਨ ਤੋਂ ਬਚਣ ਲਈ ਨਹੀ ਬਲਕਿ ਆਪਣੀ ਜਾਨ ਬਚਾਉਣ ਲਈ ਪਾਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟ੍ਰੈਫਿਕ ਇੰਚਾਰਜ ਗੁਰਬਚਨ ਸਿੰਘ ਨੇ ਸੜਕ ਸੁਰੱਖਿਆ ਹਫ਼ਤਾ ਮਨਾਉਣ ਸਮੇਂ ਲੋਕਾਂ ਨੂੰ ਜਾਗਰੂਕ ਕਰਨ ਦੇ ਮੌਕੇ 'ਤੇ ਕੀਤਾ | ਇਸ ਮੌਕੇ 'ਤੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |ਆਵਾਜਾਈ ਪੁਲਿਸ ਨੇ ਨਿੱਜੀ ਸਕੂਲ ਦੇ ਸਹਿਯੋਗ ਨਾਲ ਲੋਕਾਂ ਨੂੰ ਮੁਫ਼ਤ ਹੈਲਮਟ ਵੰਡੇ | ਉਨ੍ਹਾਂ ਨੇ ਕਿਹਾ ਕਿ ਵੱਧ ਰਹੇ ਸੜਕੀ ਹਾਦਸਿਆਂ ਨੂੰ ਘੱਟ ਕਰਨ ਲਈ ਸਾਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋ ਅਤੇ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋ ਕਰਨੀ ਜ਼ਰੂਰੀ ਹੈ ਅਤੇ ਸੜਕ 'ਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋ ਨਹੀਂ ਕਰਨੀ ਚਾਹੀਦੀ | ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮ ਸਾਡੀ ਜਾਨ ਦੀ ਹਿਫ਼ਾਜ਼ਤ ਲਈ ਬਣਾਏ ਗਏ ਹਨ | ਇਸ ਲਈ ਇਨ੍ਹਾਂ ਦੀ ਪਾਲਣਾ ਹਰ ਹਾਲ ਕਰਨੀ 'ਚ ਚਾਹੀਦੀ ਹੈ | ਇਸ ਮੌਕੇ 'ਤੇ ਨਿੱਜੀ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਾਭਾ ਦੀ ਹੋਈ ਭਰਵੀਂ ਇਕੱਤਰਤਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਹੋਈ ਵਿਦਾਇਗੀ ਪਾਰਟੀ
Ad Position 24