10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਮਾਣਾ ਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਆਧੁਨਿਕ ਮਸ਼ੀਨਾਂ ਨਾਲ ਕਰਵਾਉਣ ਦੀ ਜੌੜਾਮਾਜਰਾ ਵਲੋਂ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਸਮਾਣਾ, 31 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਵਿਚ ਬਰਸਾਤਾਂ ਦੌਰਾਨ ਸੜਕਾਂ ਉੱਤੇ ਖੜ੍ਹੇ ਪਾਣੀ ਦੀ ਸਮੱਸਿਆ ਨੂੰ ਖ਼ਤਮ ਕਰਨ ਵਲ ਵੱਡਾ ਕਦਮ ਚੁੱਕਿਆ ਗਿਆ ਹੈ | ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ 1.50 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਾਂ ਰਾਹੀਂ ਸੀਵਰੇਜ ਪਾਈਪ ਲਾਈਨਾਂ ਦੀ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਹੈ | ਇਸ ਪ੍ਰੋਜੈਕਟ ਨਾਲ ਸ਼ਹਿਰ ਦੀਆਂ ਬੰਦ ਹੋਈਆਂ ਸੀਵਰ ਲਾਈਨਾਂ ਨੂੰ ਸਾਫ਼ ਕੀਤਾ ਜਾਵੇਗਾ, ਜਿਸ ਨਾਲ ਬਰਸਾਤੀ ਪਾਣੀ ਦਾ ਬਿਹਤਰ ਨਿਕਾਸ ਹੋ ਸਕੇਗਾ ਅਤੇ ਸੜਕਾਂ ਉੱਤੇ ਪਾਣੀ ਖੜ੍ਹਨ ਦੀ ਸਮੱਸਿਆ ਘੱਟ ਹੋਵੇਗੀ | ਇਹ ਕੰਮ ਆਮ ਆਦਮੀ ਪਾਰਟੀ ਸਰਕਾਰ ਦੇ ਸ਼ਹਿਰੀ ਸੈਨੀਟੇਸ਼ਨ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਟਿਵਾਣਾ, ਸੁਨੈਨਾ ਮਿੱਤਲ, ਸੰਜੇ ਮੰਤਰੀ ਸਮੇਤ ਆਪ ਦੇ ਕਈ ਆਗੂ ਅਤੇ ਵਰਕਰ ਹਾਜ਼ਰ ਸਨ | ਵਿਧਾਇਕ ਨੇ ਕਿਹਾ ਕਿ ਇਹ ਵਿਕਾਸ ਕਾਰਜਾਂ ਦੀ ਲੜੀ ਵਿਚ ਹੈ ਅਤੇ ਜਲਦ ਹੀ ਹੋਰ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਸਮਾਣਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ |
Ad Position 22
No active advertisement
ਪਿਛਲੀ ਖ਼ਬਰ 100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਾਭਾ ਦੀ ਹੋਈ ਭਰਵੀਂ ਇਕੱਤਰਤਾ
Ad Position 24