11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੇਂਟ ਕਬੀਰ ਕਾਲਜ ਵਿਖੇ ਸ਼ਹੀਦੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਬਹਾਦਰਗੜ੍ਹ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਸ਼ਹੀਦਾਂ ਦੀ ਯਾਦ ਸਾਨੂੰ ਦੇਸ਼ ਪ੍ਰੇਮ, ਤਿਆਗ ਅਤੇ ਸੇਵਾ ਦੇ ਰਾਹ 'ਤੇ ਚਲਣ ਦੀ ਪ੍ਰੇਰਨਾ ਦਿੰਦੀ ਹੈ |ਸਮਾਗਮ ਦੀ ਸ਼ੁਰੂਆਤ ਦੇਸ਼-ਭਗਤੀ ਗੀਤ ਨਾਲ ਕੀਤੀ ਗਈ, ਜਿਸ ਉਪਰੰਤ ਵਿਦਿਆਰਥੀਆਂ ਵੱਲੋਂ ਕਵਿਤਾ ਪਾਠ ਪ੍ਰਤੀਯੋਗਿਤਾ ਕਰਵਾਈ ਗਈ | ਇਸ ਪ੍ਰਤੀਯੋਗਿਤਾ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਭਾਵਨਾਤਮਕ ਢੰਗ ਨਾਲ ਭਾਗ ਲਿਆ ਅਤੇ ਸ਼ਹੀਦਾਂ ਨੂੰ ਸਮਰਪਿਤ ਕਵਿਤਾਵਾਂ ਰਾਹੀਂ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ | ਇਸ ਕਵਿਤਾ ਪਾਠ ਪ੍ਰਤੀਯੋਗਿਤਾ ਵਿੱਚ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਨਿਸ਼ਠਾ ਅਤੇ ਕਿਰਨਦੀਪ ਕੌਰ ਨੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਅਤੇ ਬਲਵਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਕਾਲਜ ਪਿ੍ੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਮੋਨ ਵਰਤ ਵੀ ਰੱਖਿਆ ਗਿਆ | ਇਸ ਮੌਕੇ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ ਅਤੇ ਕਾਲਜ ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ ਵੱਲੋਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਕਾਲਜ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੋਲੀ ਮੈਰੀ ਸਕੂਲ ਬਨੂੜ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਮਿ੍ਤਕ ਹÏਲਦਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24