11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹੋਲੀ ਮੈਰੀ ਸਕੂਲ ਬਨੂੜ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਬਨੂੜ, 31 ਜਨਵਰੀ (ਭੁਪਿੰਦਰ ਸਿੰਘ)- ਜਨਵਰੀ ਮਹੀਨਾ ਰਾਸ਼ਟਰੀ ਸੜਕ ਸੁਰੱਖਿਆ ਵਜੋਂ ਮਨਾਇਆ ਜਾ ਰਿਹਾ ਹੈ | ਜਿਸ ਤਹਿਤ ਟ੍ਰੈਫਿਕ ਪੁਲਿਸ ਬਨੂੜ ਵਲੋਂ ਹੋਲੀ ਮੈਰੀ ਸਕੂਲ ਬਨੂੜ ਵਿਖੇ ਸਕੂਲ ਦੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਜਾਗਰੂਕਤਾ ਕੈਂਪ ਦੌਰਾਨ ਮਨਜੀਤ ਸਿੰਘ ਟ੍ਰੈਫਿਕ ਇੰਚਾਰਜ ਬਨੂੜ ਵਲੋਂ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ, ਸੜਕ ਸੁਰੱਖਿਆ, ਸਾਈਕਲ ਚਲਾਉਣ ਅਤੇ ਪੈਦਲ ਚੱਲਣ ਦੇ ਨਿਯਮਾਂ, ਨਾਬਾਲਗ ਬੱਚਿਆਂ ਦੀ ਡਰਾਈਵਿੰਗ 'ਤੇ ਪਾਬੰਦੀ ਅਤੇ ਹੋਰ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਉਨ੍ਹਾਂ ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ ਸੜਕ ਸੁਰੱਖਿਆ ਰਫ਼ਤਾਰ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਬਨੂੜ ਇਲਾਕੇ ਦੇ ਸਕੂਲਾਂ ਦੇ ਪ੍ਰਬੰਧਕਾਂ ਅਤੇ ਸਕੂਲੀ ਬੱਸਾਂ ਦੇ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਨੇ ਸਕੂਲੀ ਬੱਸਾਂ ਦੇ ਚਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਬੱਸ ਚਾਲਕ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ, ਉਸ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸੀ.ਸੀ. ਦੇਵਾਸੀ, ਮਿਸ ਨਿਤਿਨ, ਪਿ੍ੰਸੀਪਲ ਸਾਇਨੀ ਦੇਵਾਸੀ, ਰੋਬਿਨ, ਏ. ਐਸ. ਆਈ. ਰਣਧੀਰ ਸਿੰਘ, ਮੈਡਮ ਪਲਵਿੰਦਰ ਕੌਰ, ਸ਼ਰਨਜੀਤ ਸਿੰਘ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਤੋਂ ਇਲਾਵਾ ਸਕੂਲੀ ਬੱਚੇ, ਬੱਸ ਚਾਲਕ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਦਾ ਟਰੈਕਟਰ ਮਾਰਚ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਵਿਖੇ ਸ਼ਹੀਦੀ ਦਿਵਸ ਮਨਾਇਆ
Ad Position 24