29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਚਿੱਪ ਵਾਲੇ ਬਿਜਲੀ ਦੇ ਮੀਟਰਾਂ ਦਾ ਕੀਤਾ ਜਾਵੇਗਾ ਡੱਟਵਾਂ ਵਿਰੋਧ-ਮਨਜੀਤ ਸਿੰਘ ਘੁਮਾਣਾ

Ad Position 21
No active advertisement
ਰਾਜਪੁਰਾ ਵਿਖੇ ਕਿਸਾਨ ਆਗੂ ਮਨਜੀਤ ਸਿੰਘ ਘੁਮਾਣਾ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 02-02-2026
ਰਾਜਪੁਰਾ, 1 ਫਰਵਰੀ (ਰਣਜੀਤ ਸਿੰਘ)-ਬਿਜਲੀ ਦੇ ਚਿੱਪ ਵਾਲੇ ਮੀਟਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਸਰਕਾਰ ਕਾਰਪੋਰੇਟ ਘਰਾਣਿਆਂ ਕੋਲ ਪੰਜਾਬ ਦੇ ਹਿਤ ਗਹਿਣੇ ਰੱਖ ਰਹੀ ਹੈ ਜਿਹੜਾ ਕਿਸਾਨ ਜਥੇਬੰਦੀਆਂ ਨੂੰ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀ ਹੈ ਅਤੇ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦਿਆਂ ਕਰਜ਼ਿਆਂ ਦਾ ਲਕੀਰ ਫੇਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਲੁਕਵੇਂ ਢੰਗ ਤਰੀਕੇ ਅਪਣਾ ਕੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਨੂੰ ਪੂਰ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਪਹਿਰੇਦਾਰੀ ਕਰੇਗੀ | ਕਿਸਾਨ ਆਗੂ ਨੇ ਅੱਗੇ ਕਿਹਾ ਕਿ ਸਰਕਾਰ ਐਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਦੇਵੇ ਅਤੇ ਸਾਰੀਆਂ ਫ਼ਸਲਾਂ ਦੀ ਖ਼ਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਾਇਰੇ 'ਚ ਲਿਆਂਦਾ ਜਾਵੇ | ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ | ਪ੍ਰਧਾਨ ਮਨਜੀਤ ਸਿੰਘ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਅਤੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ | ਉਨ੍ਹਾਂ ਨੇ ਅੱਗੇ ਮੰਗ ਕੀਤੀ ਕਿ ਮਨਰੇਗਾ ਤਹਿਤ ਮਿਲਣ ਵਾਲੇ ਕੰਮ ਦੇ ਦਿਨਾਂ ਦੀ ਗਿਣਤੀ ਵਧਾ ਕੇ 200 ਦਿਨ ਕੀਤੀ ਜਾਵੇ | ਇਸ ਮੌਕੇ 'ਤੇ ਕਿਸਾਨ ਆਗੂਆਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਗਈਆ | ਇਸ ਮੌਕੇ 'ਤੇ ਤੇਜਿੰਦਰ ਸਿੰਘ ਮੋਹੀ, ਜਰਨੈਲ ਸਿੰਘ, ਲੱਖਾ ਸਿੰਘ, ਜਗਪਾਲ ਸਿੰਘ, ਗੁਰਦੇਵ ਸਿੰਘ, ਰੱਪੀ ਖਲੋਰ, ਗੁਰਮੀਤ ਸਿੰਘ ਅਕਬਰਪੁਰ, ਮਨਦੀਪ ਸਿੰਘ ਸੈਦਖੇੜੀ, ਹਰਦੀਪ ਸਿੰਘ ਨੀਲਪੁਰ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਪੱਧਰ ਦੇ ਕਵੀ ਸੰਮੇਲਨ 'ਚ ਕੀਤਾ ਕਵੀਆਂ ਦਾ ਸਨਮਾਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਚਰਨ ਛੋਹ ਧਰਤੀ ਪਿੰਡ ਡੰਡੇ ਵਿਖੇ ਮਨਾਇਆ
Ad Position 24