29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕਾਰ ਸਵਾਰਾਂ ਵਲੋਂ ਵਿਅਕਤੀ ਦੀ ਕੁੱਟਮਾਰ ਕਰ ਕੇ 3 ਹਜ਼ਾਰ ਰੁਪਏ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 02-02-2026
ਰਾਜਪੁਰਾ, 1 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ 3 ਅਣਪਛਾਤੇ ਕਾਰ ਸਵਾਰਾਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਤੋਂ 3 ਹਜ਼ਾਰ ਰੁਪਏ ਖੋਹ ਕਰ ਫ਼ਰਾਰ ਹੋ ਜਾਣ 'ਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮੁਨੀਸ਼ ਕੁਮਾਰ ਵਾਸੀ ਪਿੰਡ ਰਾਜਗੜ੍ਹ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ 30 ਜਨਵਰੀ ਨੂੰ ਰਾਤ 8 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਤੇਪਲਾ ਰੋਡ 'ਤੇ ਹੋਟਲ ਸੰਨ ਪਾਰਕ ਪਿੰਡ ਰਾਜਗੜ੍ਹ ਨੇੜੇ ਜਾ ਰਿਹਾ ਸੀ ਤਾਂ ਰਸਤੇ 'ਚ ਇਕ ਕਾਰ ਖੜ੍ਹੀ ਸੀ ਤੇ ਜਿਸ ਦੇ ਨੇੜੇ 3 ਅਣਪਛਾਤੇ ਵਿਅਕਤੀ ਖੜ੍ਹੇ ਸਨ | ਜਿਨ੍ਹਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਪਿਸਤੌਲ ਵਰਗੀ ਕੋਈ ਚੀਜ਼ ਕੱਢ ਕੇ ਉਸ ਦੇ ਮੂੰਹ 'ਤੇ ਮਾਰੀ ਤੇ ਉਸ ਤੋਂ 3 ਹਜ਼ਾਰ ਰੁਪਏ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਕੋਹਲੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸਮਾਗਮਾਂ 'ਚ ਹਾਜ਼ਰੀ ਭਰੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24