ਨਫ਼ਰਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਭਾਈਚਾਰੇ ਨੂੰ ਕਰਨਾ ਹੋਵੇਗਾ ਮਜ਼ਬੂਤ-ਹਡਾਣਾ
ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਧਾਰਮਿਕ ਸਮਾਗਮਾਂ ਵਿਚ ਨਤਮਸਤਕ ਹੋਣ ਮੌਕੇ ਰਣਜੋਧ ਸਿੰਘ ਹਡਾਣਾ ਅਤੇ ਹੋਰ | ਅਜੀਤ ਤਸਵੀਰ
<br/>
02-02-2026
ਉਨ੍ਹਾਂ ਦੀ ਬਾਣੀ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿੰਦੀ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਾਨੂੰ ਨਿਆਂਪੂਰਨ, ਸਮਾਨਤਾ-ਅਧਾਰਿਤ ਅਤੇ ਸੇਵਾ-ਮੁਖੀ ਸਮਾਜ ਦੀ ਨਿਰਮਾਣ ਵੱਲ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਸਨੌਰ ਦੇ ਪਿੰਡ ਚੌਰਾ , ਸਨੌਰ, ਫ਼ਤਿਹਪੁਰ ਰਾਜਪੂਤਾ, ਸ਼ਾਦੀਪੁਰ ਸਮੇਤ ਹੋਰ ਕਈ ਪਿੰਡਾਂ ਦੇ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਏ | ਹਡਾਣਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਦਰਸ਼ਨ-ਵਿਚਾਰ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦਾ ਹੈ ਅਤੇ ਹਰ ਵਰਗ ਨੂੰ ਸਨਮਾਨ ਨਾਲ ਜੀਣ ਦੀ ਪੇ੍ਰਰਨਾ ਦਿੰਦਾ ਹੈ | ਸਾਨੂੰ ਮਿਲਜੁਲ ਕੇ ਨਫ਼ਰਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਭਾਈਚਾਰੇ ਨੂੰ ਮਜ਼ਬੂਤ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਸੇਵਾ ਹੀ ਸੱਚੀ ਭਗਤੀ ਹੈ | ਗੁਰੂ ਰਵਿਦਾਸ ਜੀ ਦੇ ਮਾਰਗ 'ਤੇ ਚੱਲਦਿਆਂ ਅਸੀਂ ਸਨੌਰ ਹਲਕੇ ਦੇ ਹਰ ਪਿੰਡ ਵਿਚ ਵਿਕਾਸ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ | ਉਨ੍ਹਾਂ ਨੇ ਨੌਜਵਾਨਾਂ ਨੂੰ ਗੁਰੂ ਜੀ ਦੀ ਬਾਣੀ ਤੋਂ ਪੇ੍ਰਰਨਾ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਸਥਾਨਕ ਸੰਗਤਾਂ ਵਲੋਂ ਰਣਜੋਧ ਸਿੰਘ ਹਡਾਣਾ ਦਾ ਸਨਮਾਨ ਕਰਕੇ ਸਵਾਗਤ ਕੀਤਾ ਗਿਆ | ਸੰਗਤਾਂ ਨੇ ਕਿਹਾ ਕਿ ਅਜਿਹੀਆਂ ਧਾਰਮਿਕ ਤੇ