ਦੇਵੀਗੜ੍ਹ, 1 ਫਰਵਰੀ (ਰਾਜਿੰਦਰ ਸਿੰਘ ਮੌਜੀ)-ਘੜਾਮ ਰੋਡ ਜੁਲਾਹਖੇੜੀ ਸਥਿਤ ਵਿੱਦਿਅਕ ਸੰਸਥਾ ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ ਅੱਜ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦਾ ਮਾਹੌਲ ਜਿੱਥੇ ਖ਼ੁਸ਼ੀਆਂ ਅਤੇ ਰੌਣਕਾਂ ਨਾਲ ਭਰਿਆ ਰਿਹਾ, ਉੱਥੇ ਹੀ ਅੰਤ ਵਿਚ ਵਿਦਿਆਰਥੀਆਂ ਦੀਆਂ ਅੱਖਾਂ ਵਿਚ ਆਪਣੇ ਸਕੂਲ ਅਤੇ ਅਧਿਆਪਕਾਂ ਤੋਂ ਵਿਛੜਣ ਦਾ ਗ਼ਮ ਵੀ ਸਾਫ਼ ਦਿਖਾਈ ਦਿੱਤਾ | ਸਮਾਰੋਹ ਦੀ ਸ਼ੁਰੂਆਤ ਬਹੁਤ ਹੀ ਉਤਸ਼ਾਹਪੂਰਵਕ ਹੋਈ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਬਾਰ੍ਹਵੀਂ ਜਮਾਤ ਦਾ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ 'ਰਿਬਨ ਕਟਿੰਗ ਸੈਰੇਮਨੀ' ਕਰਵਾਈ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਸਨਮਾਨ ਸਹਿਤ ਹਾਲ ਵਿਚ ਲਿਆਂਦਾ ਗਿਆ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਬੁਝਾਰਤਾਂ ਪਾ ਕੇ ਸਟੇਜ 'ਤੇ ਬੁਲਾਇਆ ਅਤੇ ਉਨ੍ਹਾਂ ਦੇ ਸਕੂਲੀ ਸਫ਼ਰ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ | ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੀਤ-ਸੰਗੀਤ, ਸਕਿੱਟਾਂ ਅਤੇ ਪੰਜਾਬੀ ਸਭਿਆਚਾਰ ਦੀ ਸ਼ਾਨ ਗਿੱਧਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦਿੱਤੇ | ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਵਿਚ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੂਲ ਨੇ ਉਨ੍ਹਾਂ ਨੂੰ ਨਾ ਸਿਰਫ਼ ਸਿੱਖਿਆ ਦਿੱਤੀ, ਸਗੋਂ ਜੀਵਨ ਵਿਚ ਅੱਗੇ ਵਧਣ ਲਈ ਇਕ ਮਜ਼ਬੂਤ ਪਲੇਟਫ਼ਾਰਮ ਪ੍ਰਦਾਨ ਕੀਤਾ ਹੈ | ਸਮਾਰੋਹ ਦਾ ਮੁੱਖ ਖਿੱਚ ਦਾ ਕੇਂਦਰ 'ਮਿਸਟਰ ਅਤੇ ਮਿਸ ਫੇਅਰਵੈੱਲ' ਦੀ ਚੋਣ ਰਿਹਾ | ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਪਹਿਰਾਵੇ ਦੇ ਆਧਾਰ 'ਤੇ ਵਿਸ਼ਵਜੀਤ ਸਿੰਘ ਨੂੰ 'ਮਿਸਟਰ ਫੇਅਰਵੈੱਲ' ਚੁਣਿਆ ਗਿਆ | ਹਰਮਨਪ੍ਰੀਤ ਕੌਰ ਨੂੰ 'ਮਿਸ ਫੇਅਰਵੈੱਲ' ਦੇ ਖ਼ਿਤਾਬ ਨਾਲ ਨਿਵਾਜਿਆ ਗਿਆ | ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਮੂਹ ਅਧਿਆਪਕਾਂ ਦੀ ਮੌਜੂਦਗੀ ਵਿਚ ਕੇਕ ਕਟਿੰਗ ਸੈਰੇਮਨੀ ਕਰਵਾਈ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀ ਜੀਵਨ ਦਾ ਇਹ ਪੜਾਅ ਬਹੁਤ ਅਹਿਮ ਹੁੰਦਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇੱਥੋਂ ਸਿੱਖੇ ਸੰਸਕਾਰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖਣਗੇ | ਰਜਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਰੋਹ ਦੇ ਅਖੀਰ ਵਿਚ ਸਾਰੇ ਵਿਦਿਆਰਥੀਆਂ ਨੇ ਭਿੱਜੀਆਂ ਅੱਖਾਂ ਨਾਲ ਆਪਣੇ ਅਧਿਆਪਕਾਂ ਤੋਂ ਆਸ਼ੀਰਵਾਦ