29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ-ਡਾ. ਬਲਬੀਰ ਸਿੰਘ

Ad Position 21
No active advertisement
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਵਿਚ ਹਾਜ਼ਰੀ ਭਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ | ਅਜੀਤ ਤਸਵੀਰਾਂ <br/> 02-02-2026
ਪਟਿਆਲਾ, 1 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਕਰਵਾਏ ਸਮਾਗਮਾਂ ਵਿਚ ਹਾਜ਼ਰੀ ਭਰੀ | ਡਾ. ਬਲਬੀਰ ਸਿੰਘ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ | ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੰਤਰੀ ਡਾ. ਬਲਬੀਰ ਸਿੰਘ ਨੂੰ ਸਨਮਾਨਿਤ ਵੀ ਕੀਤਾ | ਗੁਰੂ ਰਵਿਦਾਸ ਮੰਦਿਰ ਪਿੰਡ ਲੌਟ, ਦੰਦਰਾਲਾ ਖਰੌੜ, ਸਿਉਣਾ, ਗੁਰੂ ਰਵਿਦਾਸ ਭਵਨ ਰਣਜੀਤ ਨਗਰ, ਪਿੰਡ ਝਿੱਲ, ਗੁਰਦੁਆਰਾ ਭਗਤ ਧੰਨਾ ਜੀ, ਨੰਦਪੁਰ ਕੇਸ਼ੋ ਵਿਖੇ ਕਰਵਾਏ ਨਗਰ ਕੀਰਤਨ, ਪਿੰਡ ਬਾਰਨ ਅਤੇ ਫ਼ੈਕਟਰੀ ਏਰੀਆ ਵਿਖੇ ਸੰਗਤ ਵਲੋਂ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਰਾਤਰੀਭਾਵ, ਪ੍ਰੇਮ ਅਤੇ ਮਨੁੱਖਤਾ ਦੇ ਰਾਹ 'ਤੇ ਤੁਰਨ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਿਰਫ਼ ਪੰਜਾਬ ਜਾਂ ਭਾਰਤ ਵਾਸੀਆਂ ਲਈ ਹੀ ਨਹੀਂ ਸਗੋਂ ਪੂਰੀ ਦੁਨੀਆ ਤੇ ਮਾਨਵਤਾ ਲਈ ਮਾਰਗਦਰਸ਼ਕ ਹਨ ਅਤੇ ਮਨੁੱਖਤਾ ਨੂੰ ਹਮੇਸ਼ਾ ਨੇਕੀ, ਇਮਾਨਦਾਰੀ ਅਤੇ ਸੇਵਾ ਦੀ ਪੇ੍ਰਰਨਾ ਦਿੰਦੀਆਂ ਰਹਿਣਗੀਆਂ | ਡਾ. ਬਲਬੀਰ ਸਿੰਘ ਨੇ ਇਲਾਕਾ ਵਾਸੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਅਤੇ ਸਮਾਜਿਕ ਭਲਾਈ ਦੇ ਕੰਮਾਂ ਵਿਚ ਸਰਗਰਮ ਹਿੱਸਾ ਲੈਣ ਲਈ ਸੱਦਾ ਦਿੱਤਾ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਪਾਲ ਸਿੰਘ ਵਿਰਕ, ਜਸਬੀਰ ਸਿੰਘ ਗਾਂਧੀ, ਸਰਪੰਚ ਬਲਕਾਰ ਸਿੰਘ, ਕੇਸਰ ਸਿੰਘ, ਨਸੀਬ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ ਸੋਨੀ, ਰਾਮ ਸਿੰਘ ਅਤੇ ਗਿਆਨ ਚੰਦ ਸਮੇਤ
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ 'ਚ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਮੇਟੀ ਵਲੋਂ ਲੰਗਰ ਲਗਾਇਆ ਅਗਲੀ ਖ਼ਬਰ ਢਕਾਨਸੂ ਕਲਾਂ ਪ੍ਰਾਇਮਰੀ ਸਕੂਲ ਵਿਚ ਕੀਤਾ ਦਾਖ਼ਲਾ ਮੁਹਿੰਮ ਵੈਨ ਦਾ ਸ਼ਾਨਦਾਰ ਸਵਾਗਤ
Ad Position 24