29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਚੌਧਰੀ ਨਿਰਮਲ ਭੱਟੀਆਂ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਭਰੀ ਹਾਜ਼ਰੀ

Ad Position 21
No active advertisement
ਪਿੰਡ ਐਹਿਰੂ ਕਲਾਂ ਵਿਖੇ ਚੌਧਰੀ ਨਿਰਮਲ ਭੱਟੀਆਂ ਸੀਨੀਅਰ ਕਾਂਗਰਸੀ ਆਗੂ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਰਵਿਦਾਸ ਮੰਦਿਰ ਕਮੇਟੀ ਦੇ ਸਮੂਹ ਪ੍ਰਬੰਧਕ | ਅਜੀਤ ਤਸਵੀਰ <br/> 02-02-2026
ਦੇਵੀਗੜ੍ਹ, 1 ਫਰਵਰੀ (ਰਾਜਿੰਦਰ ਸਿੰਘ ਮੌਜੀ)-ਪਿੰਡ ਐਹਿਰੂ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਭੱਟੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ 'ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚੌਧਰੀ ਭੱਟੀਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ, ਬਰਾਬਰੀ ਅਤੇ ਆਪਸੀ ਭਾਈਚਾਰੇ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਗੁਰੂ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਨੇਕ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਚੌਧਰੀ ਨਿਰਮਲ ਭੱਟੀਆਂ ਦੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਕਮੇਟੀ ਦੇ ਮੈਂਬਰਾਂ ਨੇ ਭੱਟੀਆਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸੁਰੇਸ਼ ਕੁਮਾਰ ਸ਼ਰਮਾ ਸਾਬਕਾ ਸਰਪੰਚ, ਪੱਪੂ ਸ਼ਰਮਾ, ਨਰੇਸ਼ ਕੁਮਾਰ ਸਾਬਕਾ ਸਰਪੰਚ, ਗਰਜਾ ਸਿੰਘ, ਮੇਵਾ ਸਿੰਘ, ਕੁਲਦੀਪ ਸਿੰਘ, ਪ੍ਰੇਮੀ ਕਿ੍੍ਰਸ਼ਨ ਕੁਮਾਰ, ਰਿੰਕੂ ਮਿੱਤਲ ਸਾਬਕਾ ਸੰਮਤੀ ਮੈਂਬਰ, ਗੁਰਮੀਤ ਬਾਵਾ, ਤਰਨ ਚੌਧਰੀ ਅਤੇ ਜਗਤਾਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨਵ ਸੇਵਾ ਮਿਸ਼ਨ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਡਾ. ਨਵਜੋਤ ਕੌਰ ਸਿੱਧੂ ਦਾ ਕਾਂਗਰਸ ਛੱਡਣਾ ਪਾਰਟੀ ਲਈ ਵੱਡਾ ਝਟਕਾ-ਸ਼ੈਰੀ ਰਿਆੜ
Ad Position 24