ਸਨੌਰ, 2 ਫਰਵਰੀ (ਮੋਹਣ ਸਿੰਘ ਭੱਟੀ)-ਮਾਣਯੋਗ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ | ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਸੱਚਾਈ ਦੀ ਜਿੱਤ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੂੰਹ 'ਤੇ ਚਪੇੜ ਕਰਾਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਨੇ ਇਸ ਫ਼ੈਸਲੇ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਭਗਵੰਤ ਮਾਨ ਸਰਕਾਰ 'ਤੇ ਸਖ਼ਤ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਕਾਨੂੰਨ ਦੇ ਘਰ ਦੇਰ ਹੈ, ਅੰਧੇਰ ਨਹੀਂ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਸਿਆਸੀ ਬਦਲਾਖੋਰੀ ਦੀ ਅੱਗ ਵਿਚ ਸ. ਮਜੀਠੀਆ ਨੂੰ ਨਿਸ਼ਾਨਾ ਬਣਾਇਆ ਹੋਇਆ ਸੀ | ਸਰਕਾਰ ਨੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਝੂਠੇ ਕੇਸ ਦਰਜ ਕੀਤੇ ਅਤੇ ਇਕ ਨਿਰਦੋਸ਼ ਆਗੂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਡੱਕਿਆ | ਮਾਨ ਸਰਕਾਰ ਨੇ ਨਾ ਸਿਰਫ਼ ਕਾਨੂੰਨ ਦੀ ਦੁਰਵਰਤੋਂ ਕੀਤੀ, ਸਗੋਂ ਲੋਕਤੰਤਰੀ ਮਰਿਆਦਾਵਾਂ ਨੂੰ ਵੀ ਤਾਰ-ਤਾਰ ਕੀਤਾ ਹੈ |U ਸ. ਸਨੌਰ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਸ. ਮਜੀਠੀਆ ਦੇ ਮਨੁੱਖੀ ਅਧਿਕਾਰਾਂ ਦਾ ਲਗਾਤਾਰ ਹਨਨ ਕੀਤਾ ਹੈ | ਉਨ੍ਹਾਂ ਚੁਣੌਤੀ ਦਿੰਦਿਆਂ ਕਿਹਾ ਕਿ ਸਰਕਾਰ ਜਿੰਨੇ ਮਰਜ਼ੀ ਝੂਠੇ ਹਲਫ਼ਨਾਮੇ ਦਾਇਰ ਕਰ ਲਵੇ, ਪਰ ਅਦਾਲਤ 'ਚ ਸਿਰਫ਼ ਸੱਚ ਹੀ ਟਿਕਦਾ ਹੈ | ਅੱਜ ਸਚਾਈ ਸਾਹਮਣੇ ਆਉਣ ਨਾਲ ਪੰਜਾਬ ਦੇ ਲੋਕਾਂ ਦਾ ਨਿਆਂ ਪ੍ਰਣਾਲੀ 'ਤੇ ਭਰੋਸਾ ਹੋਰ ਵਧਿਆ ਹੈ ਉੱਤੇ ਇਸ ਨਾਲ ਪਾਰਟੀ ਕੇਡਰ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਕਿ੍ਸਨ ਸਿੰਘ ਸਨੌਰ ਨੂੰ ਭਗਤ ਰਵਿਦਾਸ ਸੁਸਾਇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਦੇ ਨਾਲ ਰਵਿਦਾਸ ਜੀ ਸੇਵਾ ਸੋਸਾਇਟੀ ਸਨੌਰ ਪ੍ਰਧਾਨ ਕਿ੍ਸ਼ਨ ਸਿੰਘ,ਮੀਤ ਪ੍ਰਧਾਨ ਲਖਬੀਰ ਸਿੰਘ, ਸੀਨੀਅਰ ਸੈਕਟਰੀ ਜਗਮੇਲ ਸਿੰਘ, ਜੂਨੀਅਰ ਸੈਕਟਰੀ ਸੁਖਜਿੰਦਰ ਸਿੰਘ, ਖ਼ਜ਼ਾਨਚੀ ਪ੍ਰਦੀਪ ਸਿੰਘ, ਬਲਵੀਰ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਗੁਰਧਿਆਨ ਸਿੰਘ ਬਿੱਲਾ, ਲਖਵੀਰ ਸਿੰਘ ਕਾਕਾ, ਕਸ਼ਮੀਰ ਸਿੰਘ, ਬਾਬਾ ਹਰਨੇਕ ਸਿੰਘ,ਬਾਬਾ ਦੇਵ ਸਿੰਘ, ਬਾਬਾ ਅਜੈਬ ਸਿੰਘ, ਬਾਬਾ ਕਰਨੈਲ ਸਿੰਘ, ਬਾਬਾ ਨਿਰਮਲ ਸਿੰਘ, ਜਸਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਜਸਵੀਰ ਸਿੰਘ, ਅਮਰਿੰਦਰ ਸਿੰਘ, ਖਾਲਸਾ ਲਖਵਿੰਦਰ ਸਿੰਘ, ਭੁਪਿੰਦਰ ਸਿੰਘ ਚਾਚੂ ਚੇਅਰਮੈਨ ਮਨੁੱਖੀ ਅਧਿਕਾਰ ਜ਼ਿਲ੍ਹਾ ਪਟਿਆਲਵੀ ਮੌਜੂਦ ਸਨ |