30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਦ ਮਿਲੇਨੀਅਮ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ

Ad Position 21
No active advertisement
ਦ ਮਿਲੇਨੀਅਮ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 03-02-2026
ਪਟਿਆਲਾ, 2 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਦ ਮਿਲੇਨੀਅਮ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ 'ਸਾਇਓਨਾਰਾ 2026' ਕਰਵਾਈ ਗਈ | ਇਹ ਸਮਾਗਮ ਭਾਵਨਾਵਾਂ, ਖ਼ੁਸ਼ੀਆਂ ਅਤੇ ਆਪਸੀ ਸਾਂਝ ਦਾ ਇਕ ਅਨੋਖਾ ਸੰਗਮ ਰਿਹਾ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰਾਂ ਦੇ ਸਨਮਾਨ ਵਿਚ ਕਈ ਦਿਲਕਸ਼ ਪੇਸ਼ਕਾਰੀਆਂ ਦਿੱਤੀਆਂ ਗਈਆਂ | ਪ੍ਰੋਗਰਾਮ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਨੇ ਸਭ ਦਾ ਮਨ ਮੋਹ ਲਿਆ |
ਖ਼ਾਸ ਖਿੱਚ ਦਾ ਕੇਂਦਰ ਰਹੇ ਰੈਂਪਵਾਕ ਅਤੇ ਸਵਾਲ-ਜਵਾਬ ਦੇ ਦੌਰ ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਬਾਖ਼ੂਬੀ ਪੇਸ਼ ਕੀਤਾ | ਸਭਿਆਚਾਰਕ ਵੰਨਗੀਆਂ ਵਿਚ ਗਿਆਰ੍ਹਵੀਂ ਜਮਾਤ ਦੇ ਮੁੰਡਿਆਂ ਵਲੋਂ ਪਾਏ ਗਏ ਧਮਾਕੇਦਾਰ ਭੰਗੜੇ ਅਤੇ ਕੁੜੀਆਂ ਵਲੋਂ ਪੇਸ਼ ਕੀਤੇ ਗਏ ਸ਼ਾਨਦਾਰ ਨਾਚ ਨੇ ਪੂਰੇ ਹਾਲ ਨੂੰ ਤਾਲੀਆਂ ਨਾਲ ਗੂੰਜਣ ਲਾ ਦਿੱਤਾ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਦੇ ਆਧਾਰ 'ਤੇ ਖ਼ਾਸ ਖ਼ਿਤਾਬਾਂ ਨਾਲ ਨਿਵਾਜਿਆ ਗਿਆ ਜਿਨ੍ਹਾਂ 'ਚ ਮਿਸਟਰ ਪਰਫੈਕਟ: ਦਿਲਰਾਜ, ਮਿਸ ਚਾਰਮਿੰਗ: ਕਿ੍ਤਿਕਾ ਗਰਗ, ਮਿਸਟਰ ਮਿਲੇਨੀਅਮ: ਕਮਲਦੀਪ, ਮਿਸ ਮਿਲੇਨੀਅਮ: ਗੁਰਨਾਜ ਕੌਰ ਸ਼ਾਮਿਲ ਹਨ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਪੰਧੇਰ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਖ਼ਤ ਮਿਹਨਤ ਕਰਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਗਮ ਦਾ ਅੰਤ ਬਹੁਤ ਹੀ ਭਾਵੁਕ ਰਿਹਾ, ਜਿੱਥੇ ਵਿਦਿਆਰਥੀਆਂ ਨੇ ਸਕੂਲ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਕਰੋੜਾਂ ਮਜ਼ਦੂਰਾਂ ਲਈ ਅੱਜ ਦੇ ਦਿਨ ਦੀ ਰੋਜ਼ਗਾਰ ਖੇਤਰ 'ਚ ਮਹੱਤਤਾ-ਨਿਰਮਲ ਭੱਟੀਆਂ ਅਗਲੀ ਖ਼ਬਰ ਦੀਪ ਇੰਗਲਿਸ਼ ਸਕੂਲ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
Ad Position 24