ਪਟਿਆਲਾ, 2 ਫਰਵਰੀ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ 2026-27 ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਇਹ ਬਜਟ ਹਰ ਵਰਗ ਨੂੰ ਨਿਰਾਸ਼ ਕਰਨ ਵਾਲਾ ਹੈ ਅਤੇ ਇਸ ਵਿਚ ਸਿਰਫ਼ ਕਾਰਪੋਰੇਟ ਘਰਾਨਿਆਂ ਨੂੰ ਹੀ ਲਾਭ ਪਹੁੰਚਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ਾ ਮਾਫ਼ੀ, ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਨ, 2014 ਦੇ ਵਾਅਦਿਆਂ ਅਤੇ ਰੋਜ਼ਗਾਰ ਦੇ ਮਸਲੇ ਬਜਟ ਵਿਚ ਕਿਤੇ ਵੀ ਨਜ਼ਰ ਨਹੀਂ ਆਏ | ਉਲਟ, ਸਰਕਾਰ ਵਲੋਂ ਕਾਰਪੋਰੇਟਾਂ ਦੇ ਲਗਭਗ 16.5 ਲੱਖ ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਗਏ, ਜਦਕਿ ਕਿਸਾਨਾਂ ਉੱਤੇ ਚੜ੍ਹੇ ਕਰੀਬ 19 ਲੱਖ ਕਰੋੜ ਰੁਪਏ ਦੇ ਕਰਜ਼ੇ ਬਾਰੇ ਕੋਈ ਰਾਹਤ ਨਹੀਂ ਦਿੱਤੀ ਗਈ | ਸ਼ਾਦੀਪੁਰ ਨੇ ਆਖਿਆ ਕਿ ਕਿਸਾਨਾਂ ਨੂੰ ਲਾਹਾ ਦੇਣ ਦੀ ਥਾਂ ਯੂਰੀਆ ਸਬਸਿਡੀ ਵਿਚ 15,639 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ, ਜਿਸ ਨਾਲ ਖੇਤੀ ਦੀ ਲਾਗਤ ਹੋਰ ਵਧੇਗੀ | ਉਨ੍ਹਾਂ ਕਿਹਾ ਕਿ ਇਹ ਬਜਟ ਗੱਲਾਂ ਦੇ ਕੜਾਹ ਤੋਂ ਬਿਨਾਂ ਕੁੱਝ ਨਹੀਂ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਵਾਅਦਾਿਖ਼ਲਾਫ਼ੀ ਦਾ ਸਪਸ਼ਟ ਉਦਾਹਰਨ