30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ਼ਹੀਦ ਬਾਬਾ ਦੀਪ ਸਿੰਘ ਦਲ ਦੇ ਅਹੁਦੇਦਾਰਾਂ ਵਲੋਂ ਮਾਤਾ ਜਸਪਾਲ ਕੌਰ ਦਾ ਸਨਮਾਨ

Ad Position 21
No active advertisement
ਸਮਾਣਾ ਵਿਖੇ ਬਾਬਾ ਦੀਪ ਸਿੰਘ ਦਲ ਦੇ ਅਹੁਦੇਦਾਰ ਤੇ ਮੈਂਬਰ ਦਲ ਦੇ ਸੰਸਥਾਪਕ ਸਵ. ਜਥੇਦਾਰ ਜਗਦੀਪ ਸਿੰਘ ਪੰਜਰਥ ਦੇ ਪਤਨੀ ਤੇ ਦਲ ਦੇ ਪ੍ਰਧਾਨ ਦਲਜੀਤ ਸਿੰਘ ਰਿੰਪਲ ਪੰਜਰਥ ਦੇ ਮਾਤਾ ਜਸਪਾਲ ਕੌਰ ਦਾ ਸਨਮਾਨ ਕਰਦੇ ਹੋਏ | ਤਸਵੀਰ : ਹਰਵਿੰਦਰ ਸਿੰਘ ਟੋਨੀ <br/> 03-02-2026
ਸਮਾਣਾ, 2 ਫਰਵਰੀ (ਹਰਵਿੰਦਰ ਸਿੰਘ ਟੋਨੀ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਲ ਦੇ ਸੰਸਥਾਪਕ ਸਵ. ਜਥੇਦਾਰ ਜਗਦੀਪ ਸਿੰਘ ਪੰਜਰਥ ਦੇ ਪਤਨੀ ਮਾਤਾ ਜਸਪਾਲ ਕੌਰ ਜਿਨ੍ਹਾਂ ਦੀ ਅਗਵਾਈ 'ਤੇ ਉਨ੍ਹਾਂ ਦੇ ਸਪੁੱਤਰ ਜਥੇਦਾਰ ਦਲਜੀਤ ਸਿੰਘ ਰਿੰਪਲ ਪੰਜਰਥ (ਯੂ.ਐੱਸ.ਏ.) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਬਾ ਦੀਪ ਸਿੰਘ ਦਲ ਦਾ ਜਨਮ ਦਿਹਾੜਾ ਮਨਾਇਆ ਗਿਆ, ਦਲ ਦੇ ਅਹੁਦੇਦਾਰਾਂ ਵਲੋਂ ਮਾਤਾ ਜਸਪਾਲ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਦਲ ਦੇ ਅਹੁਦੇਦਾਰਾਂ ਮਾਤਾ ਸਵ. ਜਸਪਾਲ ਕੌਰ ਦਾ ਸਨਮਾਨ ਕਰਦਿਆਂ ਕਿਹਾ ਕਿ ਸਵ. ਜਥੇ. ਜਗਦੀਪ ਸਿੰਘ ਪੰਜਰਥ ਤੇ ਸ੍ਰੀਮਤੀ ਜਸਪਾਲ ਕੌਰ ਨੇ ਆਪਣੇ ਪੁੱਤਰ ਦਲਜੀਤ ਸਿੰਘ ਰਿੰਪਲ ਪੰਜਰਥ ਨੇ ਦਲ ਦੀ ਨਿਰਸਵਾਰਥ ਸੇਵਾ ਕੀਤੀ ਹੈ ਤੇ ਉਨ੍ਹਾਂ ਹਮੇਸ਼ਾ ਦਲ ਦੀ ਸੇਵਾ ਕਰਨ ਨੂੰ ਪਹਿਲ ਦਿੱਤੀ ਹੈ | ਇਸ ਮੌਕੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ 'ਚ ਸਰਪੰਚ ਲਖਵੀਰ ਸਿੰਘ ਮੀਤ ਪ੍ਰਧਾਨ ਨਗਰ ਕੌਂਸਲ ਦੇਵੀਗੜ੍ਹ, ਰਣਜੀਤ ਸਿੰਘ ਖੇੜਕੀ ਸੈਕਟਰੀ, ਦਲ ਦੇ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਲਾਡੀ ਮਠਾੜੂ, ਕਸ਼ਮੀਰ ਸਿੰਘ ਹੰਸ ਸ਼ਹਿਰੀ ਮੀਤ ਪ੍ਰਧਾਨ, ਪੁਸ਼ਪਿੰਦਰ ਸਿੰਘ ਪੂਸੀ, ਜਗਪਾਲ ਸਿੰਘ ਰਾਣਾ, ਸੁਖਵਿੰਦਰ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਪਾਲੀ, ਹਰਵਿੰਦਰ ਸਿੰਘ ਗੋਲਡੀ, ਗੁਰਮੀਤ ਸਿੰਘ ਬੰਗਾ, ਜਸਵਿੰਦਰ ਸਿੰਘ ਕਾਕਾ, ਜੁਗਰਾਜ ਸਿੰਘ, ਰਾਜਦੀਪ ਸਿੰਘ ਚੀਮਾ, ਜਰਨੈਲ ਸਿੰਘ ਸਮੇਤ ਬਾਬਾ ਦੀਪ ਸਿੰਘ ਦਲ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਘਰ ਪੁੱਜ ਕੇ ਉਨ੍ਹਾਂ ਦੀ ਸੱਸ ਦੀ ਮÏਤ 'ਤੇ ਦੁੱਖ... ਅਗਲੀ ਖ਼ਬਰ ਅਧਿਆਪਕਾਂ ਨੂੰ ਸਮਾਜ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ-ਡੈਡੀਕੇਟਿਡ ਬ੍ਰਦਰਜ਼ ਗਰੁੱਪ
Ad Position 24