30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਉੱਚ ਆਦਰਸ਼ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ-ਰਣਜੋਧ ਸਿੰਘ ਹਡਾਣਾ

Ad Position 21
No active advertisement
ਗੁਰੂ ਰਵਿਦਾਸ ਜੀ ਦੇ ਸਲਾਨਾ ਸਮਾਗਮ ਮੌਕੇ ਪਿੰਡ ਭੱਟੀਆਂਚ ਰਣਜੋਧ ਸਿੰਘ ਹਡਾਣਾ ਅਤੇ ਹੋਰ ਪਿੰਡ ਨਿਵਾਸੀ | ਅਜੀਤ ਤਸਵੀਰ <br/> 03-02-2026
ਭੁੱਨਰਹੇੜੀ , 2 ਫਰਵਰੀ (ਧਨਵੰਤ ਸਿੰਘ)-ਗੁਰੂ ਰਵਿਦਾਸ ਜੀ ਦੀ ਯਾਦ ਵਿਚ ਕਰਵਾਏ ਗਏ, ਸਲਾਨਾ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਰਣਜੋਧ ਸਿੰਘ ਹਡਾਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਮਹਾਨ ਸੰਤ, ਸਮਾਜ ਸੁਧਾਰਕ ਅਤੇ ਮਨੁੱਖਤਾ ਦੇ ਹਮੀ ਸਨ, ਜਿਨ੍ਹਾਂ ਨੇ ਸਮਾਨਤਾ, ਭਾਈਚਾਰੇ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਜੀਵਨ ਜੀਉਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸਿੱਖਿਆ ਅੱਜ ਦੇ ਸਮੇਂ ਵਿਚ ਵੀ ਬਹੁਤ ਮਹੱਤਵਪੂਰਨ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ | ਉਨ੍ਹਾਂ ਜੋੜਿਆ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੀ ਵਿਰਾਸਤ ਨਾਲ ਜੋੜਦੇ ਹਨ ਅਤੇ ਇਸ ਮੌਕੇ ਗੁਰਜੀਤ ਸਿੰਘ ਭੱਟੀਆਂ ਤੋ ਇਲਾਵਾ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਨੌਰ ਵਿਖੇ ਵਿਸ਼ਾਲ ਮੈਡੀਕਲ ਕੈਂਪ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਘਰ ਪੁੱਜ ਕੇ ਉਨ੍ਹਾਂ ਦੀ ਸੱਸ ਦੀ ਮÏਤ 'ਤੇ ਦੁੱਖ...
Ad Position 24