30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਘਰ ਪੁੱਜ ਕੇ ਉਨ੍ਹਾਂ ਦੀ ਸੱਸ ਦੀ ਮÏਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 03-02-2026
ਨਾਭਾ, 2 ਫਰਵਰੀ (ਕਰਮਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਘਰ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਪੁੱਜ ਕੇ ਉਨ੍ਹਾਂ ਦੀ ਸਤਿਕਾਰਯੋਗ ਸੱਸ ਮਾਤਾ ਹਰਜਿੰਦਰ ਕÏਰ ਦੀ ਪਿਛਲੇ ਦਿਨੀਂ ਹੋਈ ਮÏਤ 'ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ¢ ਉਨ੍ਹਾਂ ਕਿਹਾ ਕਿ ਮਾਤਾ ਜੀ ਦੀ ਮÏਤ ਬੇਹੱਦ ਦੁੱਖਦਾਈ ਹੈ¢ ਉਨ੍ਹਾਂ ਕਿਹਾ ਕਿ ਮਾਤਾ ਦਾ ਚਲਾਣਾ ਕਿਸੇ ਵੀ ਉਮਰ 'ਚ ਹੋਵੇ, ਹਮੇਸ਼ਾ ਦੁਖਦਾਈ ਹੁੰਦਾ ਹੈ ਅਤੇ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਉਹ ਜੱਸੀ ਸੋਹੀਆਂ ਵਾਲਾ ਤੇ ਉਨ੍ਹਾਂ ਦੇ ਸਹੁਰੇ ਪਰਿਵਾਰ ਨੂੰ ਪੁੱਜਿਆ ਸਦਮਾ ਸਹਾਰਨ ਦਾ ਬਲ ਬਖਸ਼ੇ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ¢ ਇਸ ਮÏਕੇ ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ ਸਟੇਟ ਪ੍ਰਧਾਨ ਲੀਗਲ ਵਿੰਗ ਆਮ ਆਦਮੀ ਪਾਰਟੀ ਪੰਜਾਬ ਵੀ ਮÏਜੂਦ ਸਨ¢ ਇਸ ਮÏਕੇ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਇਲਾਜ ਦੇਣ ਲਈ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਹੁਣ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ ਅਤੇ ਇਸ ਯੋਜਨਾ ਤਹਿਤ ਸਮੇਂ ਸਿਰ ਆਪਣਾ ਚੰਗੇ ਢੰਗ ਨਾਲ ਮੁਫ਼ਤ ਇਲਾਜ ਕਰਵਾ ਸਕੇਗਾ¢ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ¢ ਇਸ ਮÏਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਯੂਥ ਆਗੂ ਲਾਡੀ ਖਹਿਰਾ, ਜਸਕਰਨਵੀਰ ਸਿੰਘ ਤੇਜੇ, ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਪਿਤਾ ਅਜੈਬ ਸਿੰਘ ਆਦਿ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦਲ ਦੇ ਅਹੁਦੇਦਾਰਾਂ ਵਲੋਂ ਮਾਤਾ ਜਸਪਾਲ ਕੌਰ ਦਾ ਸਨਮਾਨ ਅਗਲੀ ਖ਼ਬਰ ਡਾ. ਵਨੀਤਾ ਰਾਣੀ ਨੇ ਗੌਰਮਿੰਟ (ਸਟੇਟ) ਕਾਲਜ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ
Ad Position 24