12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਕਾਰਡ ਬਣਾਉਣ ਲਈ ਵੱਖ-ਵੱਖ ਪਿੰਡਾਂ 'ਚ ਲੱਗੇ ਕੈਂਪਾਂ ਨੂੰ ਮਿਲਿਆ ਹੁੰਗਾਰਾ-ਐਸ.ਡੀ.ਐਮ.

Ad Position 21
No active advertisement
ਅਜੀਤ ਡੈਸਕ 04-02-2026
ਸਮਾਣਾ, 3 ਫਰਵਰੀ (ਪ੍ਰੀਤਮ ਸਿੰਘ ਨਾਗੀ)-ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਲੋਕਾਂ ਦੇ ਘਰਾਂ ਨੇੜੇ ਹੀ ਬਣਾਉਣ ਲਈ ਸ਼ੁਰੂ ਕੀਤੇ ਕੈਂਪਾਂ ਨੂੰ ਸਮਾਣਾ ਦੇ ਪਿੰਡਾਂ ਤੇ ਵਾਰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ | ਐੱਸ.ਡੀ.ਐਮ. ਰਿਚਾ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਵਲੋਂ ਦਿੱਤੇ ਸਹਿਯੋਗ ਸਦਕਾ ਪਿੰਡਾਂ ਵਿਚ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਕਾਰਡ ਬਣਾਏ ਜਾ ਰਹੇ ਹਨ | ਰਿਚਾ ਗੋਇਲ ਨੇ ਦੱਸਿਆ ਕਿ ਪਿੰਡ ਗੱਜੂਮਾਜਰਾ, ਗਾਜੀਪੁਰ, ਖੱਤਰੀਵਾਲਾ, ਫਤਹਿਪੁਰ ਅਤੇ ਸ਼ਹਿਰ ਦੀ ਵਾਰਡ ਨੰਬਰ 4 ਅਤੇ 19 ਵਿਖੇ ਲਗਾਏ ਗਏ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੇ ਵੱਡੀ ਗਿਣਤੀ ਪੁੱਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਏ ਹਨ | ਉਨ੍ਹਾਂ ਕਿਹਾ ਕਿ ਇਸ ਤਹਿਤ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਪੈਨਲਡ ਨਿੱਜੀ ਹਸਪਤਾਲਾਂ ਵਿਚ ਮਿਲੇਗਾ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਰਜਿਸਟੇ੍ਰਸ਼ਨ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰਾਂ ਵਿਚ ਜਾਣ ਅਤੇ ਲਗਾਏ ਜਾ ਰਹੇ ਕੈਂਪਾਂ ਵਿਚ ਜਾਣ ਵੇਲੇ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਆਪਣੇ ਨਾਲ ਰੱਖਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ ਸੰਬੰਧਿਤ ਦੋ ਦਿਨਾਂ ਅੰਤਰਰਾਸ਼ਟਰੀ ਸੰਮੇਲਨ ਆਰੰਭ ਅਗਲੀ ਖ਼ਬਰ ਪਾਤੜਾਂ ਦੇ ਵਪਾਰੀ ਦਾ 2 ਪ੍ਰਵਾਸੀ 20 ਤੋਲੇ ਸੋਨਾ, ਲੱਖਾਂ ਰੁਪਏ ਨਕਦ ਤੇ ਹੋਰ ਸਾਮਾਨ ਲੈ ਕੇ ਹੋਏ ਫ਼ਰਾਰ
Ad Position 24