12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਮਿਲਣਾ ਪੂਰੇ ਸਮਾਜ ਲਈ ਮਾਣ ਦੀ ਗੱਲ ਹੈ-ਕੈਂਥ

Ad Position 21
No active advertisement
ਅਜੀਤ ਡੈਸਕ 04-02-2026
ਨਾਭਾ, 3 ਫ਼ਰਵਰੀ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਜਨਮ ਦਿਵਸ ਦੇ ਮੌਕੇ ਪਰਮਜੀਤ ਸਿੰਘ ਕੈਂਥ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਡੇਰਾ ਬੱਲਾਂ ਵਿਖੇ ਜਨਮ ਸਮਾਰੋਹ ਵਿਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਮਰਿਆਦਾ ਦੇ ਆਦਰਸ਼ਾਂ ਦੇ ਮਹਾਨ ਮਹੱਤਵ ਪ੍ਰਤੀ ਸੱਚੀ ਸ਼ਰਧਾ ਨੂੰ ਦਰਸਾਉਂਦੀ ਹੈ | ਪਰਮਜੀਤ ਸਿੰਘ ਕੈਂਥ ਨੇ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਅਦਮਪੁਰ ਏਅਰਪੋਰਟ ਰੱਖਣ ਦੇ ਕੇਂਦਰ ਸਰਕਾਰ ਦੇ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਫ਼ੈਸਲਾ ਭਾਰਤ ਦੇ ਮਹਾਨ ਸੰਤ ਅਤੇ ਸਮਾਜ ਸੁਧਾਰਕ ਨੂੰ ਸੱਚੀ ਸ਼ਰਧਾਂਜਲੀ ਹੈ | ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜਿਕ ਨਿਆਂ ਅਤੇ ਪਿਛੜੇ ਵਰਗਾਂ ਦੇ ਸਨਮਾਨ ਪ੍ਰਤੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ਼੍ਰੀ ਪੁਰਸਕਾਰ ਲਈ ਚੁਣੇ ਜਾਣ 'ਤੇ ਦਿਲੋਂ ਵਧਾਈ ਵੀ ਦਿੱਤੀ | ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਇਹ ਪੁਰਸਕਾਰ ਸੰਤ ਨਿਰੰਜਨ ਦਾਸ ਜੀ ਵੱਲੋਂ ਸਮਾਜਿਕ ਸੇਵਾ, ਆਧਿਆਤਮਿਕ ਮਾਰਗਦਰਸ਼ਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਦੇ ਪ੍ਰਚਾਰ ਲਈ ਕੀਤੇ ਗਏ ਯੋਗਦਾਨ ਦੀ ਕਦਰ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫ਼ੈਸਲੇ ਸਮਾਜਿਕ ਸਮਾਵੇਸ਼ ਨੂੰ ਮਜ਼ਬੂਤ ਕਰਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਾਨਤਾ, ਸੇਵਾ ਅਤੇ ਰਾਸ਼ਟਰੀ ਏਕਤਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਦੋ ਭਿਆਨਕ ਸੜਕ ਹਾਦਸਿਆਂ 'ਚ ਦੋ ਦੀ ਮੌਤ-ਦੋ ਗੰਭੀਰ ਜ਼ਖ਼ਮੀ
Ad Position 24