12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 04-02-2026
ਭੁੱਨਰਹੇੜੀ, 3 ਫ਼ਰਵਰੀ (ਧਨਵੰਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਨਰੇਗਾ ਭਵਨ ਸਥਿਤ ਲਾਇਬ੍ਰੇਰੀ ਭੁੱਨਰਹੇੜੀ 'ਚ ਤਿੰਨ ਦਿਨਾਂ ਵਿਸ਼ੇਸ਼ ਕੈਂਪ ਦੀ ਸ਼ੁਰੂਆਤ ਹੋਈ | ਕੈਂਪ ਦੌਰਾਨ ਯੋਗ ਲਾਭਪਾਤਰੀਆਂ ਦੇ ਸਿਹਤ ਕਾਰਡ ਬਣਾਏ ਗਏ | ਜਿਸ ਪ੍ਰਤੀ ਲੋਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਅਧਿਕਾਰੀਆਂ ਵਲੋਂ ਯੋਜਨਾ ਦੇ ਫ਼ਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਕੋਈ ਵੀ ਹੱਕਦਾਰ ਵਿਅਕਤੀ ਇਲਾਜ ਤੋਂ ਕਰਵਾ ਸਕੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਪਰਿਵਾਰ ਆਪਣੇ ਕਾਰਡ ਬਣਵਾਕੇ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ | ਇਸ ਮੌਕੇ ਜਸਪਾਲ ਸਿੰਘ ਬਲਾਕ ਪ੍ਰਧਨ, ਰਵਿੰਦਰ ਸਿੰਘ ਢੋਟ, ਸਾਹਿਲ ਸਿੰਘ, ਸਤਨਾਮ ਸਿੰਘ ਅਤੇ ਗੁਰਵਿੰਦਰ ਸਿੰਘ ਭੁੱਨਰਹੇੜੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਲੋਂ ਮਾਨਸਿਕ ਸਿਹਤ ਦੇ ਖੇਤਰ ਵਿਚ ਨਿਵੇਕਲੀ ਪਹਿਲ ਅਗਲੀ ਖ਼ਬਰ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਮਿਲਣਾ ਪੂਰੇ ਸਮਾਜ ਲਈ ਮਾਣ ਦੀ ਗੱਲ ਹੈ-ਕੈਂਥ
Ad Position 24