12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੈਸ਼ਨਲ ਖੇਡਾਂ 'ਚ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਦੀ ਰਹੀ ਝੰਡੀ

Ad Position 21
No active advertisement
ਅਜੀਤ ਡੈਸਕ 04-02-2026
ਪਟਿਆਲਾ, 3 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਨੈਸ਼ਨਲ ਸਕੂਲ ਖੇਡਾਂ ਜੋ ਕਿ ਛੱਤੀਸਗੜ੍ਹ ਵਿਖੇ ਕਰਵਾਈਆਂ ਗਈਆਂ 'ਚ ਸਕੂਲ ਦੇ ਦੋ ਖਿਡਾਰੀਆਂ ਵਲੋਂ ਗਤਕਾ ਖੇਡ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਗਿਆ | ਸਕੂਲ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਦੀ ਯੋਗ ਅਗਵਾਈ ਵਿਚ ਰਬਲੀਨ ਕੌਰ ਨੇ ਪੂਰੇ ਭਾਰਤ ਵਿਚ ਪਹਿਲਾ ਸਥਾਨ ਅਤੇ ਗੁਰਬਾਜ਼ ਸਿੰਘ ਨੇ ਵਿਅਕਤੀਗਤ ਈਵੈਂਟ ਵਿਚ ਦੂਜਾ ਅਤੇ ਟੀਮ ਈਵੈਂਟ ਵਿਚ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਅਤੇ ਪੰਜਾਬ ਦਾ ਨਾਮ ਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ | ਇਨ੍ਹਾਂ ਦੋਨਾਂ ਖਿਡਾਰੀਆਂ ਦਾ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗੁਪਤਾ ਨੇ ਖਿਡਾਰੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵਧੀਆ ਕਾਰਗੁਜ਼ਾਰੀ ਲਈ ਆਸ਼ੀਰਵਾਦ ਦਿੱਤਾ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸੁਮਨ ਕੁਮਾਰੀ, ਬਲਵਿੰਦਰ ਸਿੰਘ ਜੱਸਲ ਅਤੇ ਡਾਕਟਰ ਮਨਦੀਪ ਕੁਮਾਰ ਦੇ ਨਾਲ ਸਕੂਲ ਦੇ ਹੋਰ ਸੀਨੀਅਰ ਅਧਿਆਪਕ ਕਵਲਜੀਤ ਸਿੰਘ ਧਾਲੀਵਾਲ, ਸ੍ਰੀਮਤੀ ਸਿਮਰਨ ਕੌਰ ਅਤੇ ਪਰਮਜੀਤ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਪਹਿਲ-ਹਡਾਣਾ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਲੋਂ ਮਾਨਸਿਕ ਸਿਹਤ ਦੇ ਖੇਤਰ ਵਿਚ ਨਿਵੇਕਲੀ ਪਹਿਲ
Ad Position 24