12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਿਹਤ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਪਹਿਲ-ਹਡਾਣਾ

Ad Position 21
No active advertisement
ਅਜੀਤ ਡੈਸਕ 04-02-2026
ਭੁੱਨਰਹੇੜੀ, 3 ਫ਼ਰਵਰੀ (ਧਨਵੰਤ ਸਿੰਘ)-ਹਲਕਾ ਸਨੌਰ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਭੁੱਨਰਹੇੜੀ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਅਧਿਕਾਰੀਆਂ ਅਤੇ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਹਦਾਇਤਾ ਅਤੇ ਨਿਯਮਾਂ ਦੇ ਅਧੀਨ ਹੀ ਅੱਗੇ ਵਧਿਆ ਜਾਵੇਗਾ | ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਮ ਆਦਮੀ ਪਾਰਟੀ' ਦੀ ਸਰਕਾਰ ਲਈ ਲੋਕਾਂ ਦੀ ਸਿਹਤ ਸਭ ਤੋਂ ਉੱਪਰ ਹੈ | ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਬਣਨ ਨਾਲ ਹਰ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋੜਵੰਦ ਪਰਿਵਾਰਾਂ 'ਤੇ ਮਹਿੰਗੇ ਇਲਾਜ ਦਾ ਬੋਝ ਖ਼ਤਮ ਹੋਵੇਗਾ | ਹਡਾਣਾ ਨੇ ਕਿਹਾ, ਅਸੀਂ ਚਾਹੁੰਦੇ ਹਾਂ ਕਿ ਹਲਕਾ ਸਨੌਰ ਦਾ ਕੋਈ ਵੀ ਵਿਅਕਤੀ ਪੈਸਿਆਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ | ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਸੁਖਪਾਲ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਕੋਈ ਦਿੱਕਤ ਨਾ ਆਵੇ | ਇਸ ਮੌਕੇ ਬਲਾਕ ਭੁੱਨਰਹੇੜੀ ਦੇ ਪਾਰਟੀ ਅਹੁਦੇਦਾਰ ਅਤੇ ਸੰਬੰਧਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ 'ਚ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਨੈਸ਼ਨਲ ਖੇਡਾਂ 'ਚ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਦੀ ਰਹੀ ਝੰਡੀ
Ad Position 24