12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਾਤਾ ਗੁਜਰੀ ਸਕੂਲ 'ਚ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 04-02-2026
ਦੇਵੀਗੜ੍ਹ, 3 ਫਰਵਰੀ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਨੇੜੇ ਦੇਵੀਗੜ੍ਹ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਮੁੱਖ ਰੱਖਦਿਆਂ ਇਕ ਵਿਸ਼ੇਸ਼ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਮਮਤਾ ਮੱਕੜ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ 'ਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਸਮੇਤ ਸ਼ਮੂਲੀਅਤ ਕੀਤੀ | ਸੈਮੀਨਾਰ ਦੌਰਾਨ ਪਟਿਆਲਾ ਦੇ ਪ੍ਰਸਿੱਧ ਕਰੀਅਰ ਕੌਂਸਲਰ ਮਾਨਿਕ ਰਾਜ ਸਿੰਗਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਦੱਸਿਆ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ 'ਚ ਸਹੀ ਸਮੇਂ 'ਤੇ ਸਹੀ ਵਿਸ਼ੇ ਦੀ ਚੋਣ ਕਰਨਾ ਕਿੰਨਾ ਮਹੱਤਵਪੂਰਨ ਹੈ | ਉਨ੍ਹਾਂ ਨੇ ਰਵਾਇਤੀ ਕੋਰਸਾਂ ਦੇ ਨਾਲ-ਨਾਲ ਆਧੁਨਿਕ ਖੇਤਰਾਂ ਜਿਵੇਂ ਤਕਨੀਕੀ ਖੇਤਰ ਡਾਟਾ ਐਨਾਲਿਟਿਕਸ, ਆਰਟੀਫਿਸ਼ੀਅਲ ਇੰਟੈਲੀਜੈਂਸ, ਡਿਜੀਟਲ ਮਾਰਕੀਟਿੰਗ, ਯੂ.ਪੀ.ਐੱਸ.ਸੀ ਅਤੇ ਪੀ.ਪੀ.ਐੱਸ.ਸੀ ਦੀ ਤਿਆਰੀ, ਇੰਨਸ਼ੋਰੈਂਸ, ਬੈਂਕਿੰਗ, ਕਾਮਰਸ, ਮੈਡੀਕਲ, ਨਾਨ-ਮੈਡੀਕਲ, ਇੰਜੀਨੀਅਰਿੰਗ ਅਤੇ ਵੋਕੇਸ਼ਨਲ ਡਿਪਲੋਮੇ ਹਨ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਸਰ ਦਸਵੀਂ ਜਮਾਤ ਤੋਂ ਬਾਅਦ ਵਿਦਿਆਰਥੀ ਅਤੇ ਮਾਪੇ ਇਸ ਗੱਲ ਨੂੰ ਲੈ ਕੇ ਉਲਝਣ 'ਚ ਹੁੰਦੇ ਹਨ ਕਿ ਕਿਹੜਾ ਸਟ੍ਰੀਮ ਚੁਣਿਆ ਜਾਵੇ | ਉਨ੍ਹਾਂ ਕਿਹਾ, ਸਾਡਾ ਮਕਸਦ ਕੇਵਲ ਕਿਤਾਬੀ ਗਿਆਨ ਦੇਣਾ ਨਹੀਂ, ਬਲਕਿ ਬੱਚਿਆਂ ਨੂੰ ਅਸਲ ਦੁਨੀਆ ਦੀਆਂ ਚੁਨੌਤੀਆਂ ਲਈ ਤਿਆਰ ਕਰਨਾ ਹੈ | ਇਸੇ ਸੋਚ ਤਹਿਤ ਇਹ ਸੈਮੀਨਾਰ ਕਰਵਾਇਆ ਗਿਆ ਹੈ ਤਾਂ ਜੋ ਬੱਚੇ ਆਪਣੀ ਰੁਚੀ ਅਨੁਸਾਰ ਸਹੀ ਕਿੱਤੇ ਦੀ ਚੋਣ ਕਰ ਸਕਣ | ਦੱਸਣਯੋਗ ਹੈ ਕਿ ਮਾਨਿਕ ਰਾਜ ਸਿੰਗਲਾ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ 30 ਤੋਂ ਵੱਧ ਵਿੱਦਿਅਕ ਅਦਾਰਿਆਂ 'ਚ ਮੁਫ਼ਤ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ | ਉਨ੍ਹਾਂ ਦੇ ਇਸ ਉਪਰਾਲੇ ਦੀ ਸਕੂਲ ਪ੍ਰਬੰਧਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ |
ਸਮਾਗਮ ਦੇ ਅਖੀਰ 'ਚ ਸਕੂਲ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਵਲੋਂ ਮਾਨਿਕ ਰਾਜ ਸਿੰਗਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪ੍ਰਬੰਧਕਾਂ ਨੇ ਸਮੂਹ ਮਾਪਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਅਹੁਦੇਦਾਰਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਿਹਤ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਪਹਿਲ-ਹਡਾਣਾ
Ad Position 24