12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇਗੀ-ਸਿੰਗਲਾ

Ad Position 21
No active advertisement
ਅਜੀਤ ਡੈਸਕ 04-02-2026
ਸਮਾਣਾ, 3 ਫਰਵਰੀ (ਪ੍ਰੀਤਮ ਸਿੰਘ ਨਾਗੀ)-ਕਾਂਗਰਸ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਨੇ ਆਖਿਆ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ | 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਕਾਗਜ਼ਾਂ ਤੱਕ ਸੀਮਤ ਹਨ | ਪੰਜਾਬ ਸਰਕਾਰ ਦੀ 10 ਲੱਖ ਦੀ ਸਿਹਤ ਬੀਮਾ ਯੋਜਨਾ ਕਾਮਯਾਬ ਹੋਣ ਦੀ ਕੋਈ ਉਮੀਦ ਨਹੀਂ ਹੈ | ਪਹਿਲੀਆਂ ਸਿਹਤ ਸਕੀਮਾਂ ਪੂਰੀ ਤਰ੍ਹਾਂ ਫ਼ਲਾਪ ਹੋ ਚੁੱਕੀਆਂ ਹਨ |
ਸਿੰਗਲਾ ਦਾ ਮੰਨਣਾ ਸੀ ਕਿ 4 ਲੱਖ ਕਰੋੜ ਦੇ ਕਰਜ਼ੇ ਨਾਲ ਪੰਜਾਬ ਵਿਚ ਲੋਕ ਭਲਾਈ ਸਕੀਮਾਂ ਬਾਰੇ ਸੋਚਣਾ ਕਾਲਪਨਿਕ ਗੱਲਾਂ ਹਨ | ਉਨ੍ਹਾਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਬਾਰੇ ਗੱਲ ਕਰਦਿਆਂ ਆਖਿਆ ਕਿ ਪੰਜਾਬ ਸਰਹੱਦੀ ਸੂਬਾ ਹੈ | ਕੇਂਦਰ ਸਰਕਾਰ ਵਲੋਂ ਵਿਸ਼ੇਸ਼ ਪੈਕਜ ਦੇਣੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਏਅਰਪੋਰਟ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਰੱਖਣ 'ਤੇ ਮੋਦੀ ਸਰਕਾਰ ਦਾ ਧੰਨਵਾਦ-ਵਿਕਾਸ ਸ਼ਰਮਾ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਅਹੁਦੇਦਾਰਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
Ad Position 24