12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਆਦਮਪੁਰ ਏਅਰਪੋਰਟ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਰੱਖਣ 'ਤੇ ਮੋਦੀ ਸਰਕਾਰ ਦਾ ਧੰਨਵਾਦ-ਵਿਕਾਸ ਸ਼ਰਮਾ

Ad Position 21
No active advertisement
ਅਜੀਤ ਡੈਸਕ 04-02-2026
ਘਨੌਰ, 3 ਫਰਵਰੀ (ਸਰਦਾਰਾ ਸਿੰਘ ਲਾਛੜੂ)-ਗੁਰੂ ਰਵਿਦਾਸ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਵੱਲੋਂ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਜਿੰਨਾ ਵਿਚ ਪਿੰਡ ਮੰਡੋਲੀ, ਹਰਪਾਲਪੁਰ, ਲੋਹਸਿੰਬਲੀ, ਹਰਪਾਲਾਂ, ਘੁੰਗਰਾਂ, ਘਨੌਰ, ਝੁੰਗੀਆਂ, ਕਾਮੀ ਕਲਾਂ, ਮੰਡਿਆਣਾ, ਜਮੀਤਗੜ੍ਹ, ਉਲਾਣਾ, ਰੁੜਕਾ, ਸੰਧਾਰਸੀ, ਨਰੜੂ ਸਮੇਤ ਲਗਭਗ 40 ਤੋਂ 45 ਪਿੰਡਾਂ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ | ਵਿਸ਼ੇਸ਼ ਤੌਰ 'ਤੇ ਵਿਕਾਸ ਸ਼ਰਮਾ ਨੇ ਵੱਖ-ਵੱਖ ਪਿੰਡਾਂ ਵਿਚ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਏ ਗਏ ਲੰਗਰਾਂ ਵਿਚ ਸ਼ਿਰਕਤ ਕੀਤੀ ਅਤੇ ਖੁਦ ਆਪਣੇ ਹੱਥੀਂ ਸੰਗਤ ਦੀ ਸੇਵਾ ਵੀ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਇਆ 'ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ' ਦਾ ਮਾਰਗ ਅੱਜ ਵੀ ਪੂਰੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ | ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਕਾਸ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖ ਕੇ ਅਤੇ ਡੇਰਾ ਬੱਲਾਂ ਦੇ ਮੁਖੀ ਬਾਬਾ ਸੰਤ ਨਿਰੰਜਣ ਦਾਸ ਜੀ ਨੂੰ ਸਨਮਾਨਿਤ ਕਰਕੇ ਸਮੁੱਚੇ ਭਾਈਚਾਰੇ ਦਾ ਮਾਣ ਵਧਾਇਆ ਹੈ | ਜਿਸ ਲਈ ਅਸੀ ਸਾਰੇ ਪੰਜਾਬ ਵਾਸੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦੇ ਹਾਂ | ਵਿਕਾਸ ਸ਼ਰਮਾ ਨੇ ਕਿਹਾ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਲੋਕ ਭਲਾਈ ਦੀਆਂ ਨੀਤੀਆਂ ਲਾਗੂ ਕਰਨ ਲਈ ਜਨਤਾ ਭਾਜਪਾ ਵੱਲ ਦੇਖ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਮਜਬੂਤ ਸਰਕਾਰ ਬਣੇਗੀ | ਇਸ ਮੌਕੇ ਕਮਲਜੀਤ ਸਿੰਘ (ਮੰਡਲ ਪ੍ਰਧਾਨ ਘਨੌਰ), ਗੋਲਡੀ ਸ਼ਰਮਾ ਬਠਾਉਣੀਆ, ਕਾਕਾ ਸਿੰਘ, ਵਿਸ਼ਾਲ ਸ਼ਰਮਾ, ਬਨਾਰਸੀ ਦਾਸ, ਪ੍ਰਦੀਪ ਕੁਮਾਰ,ਬਲਕਾਰ ਸਿੰਘ, ਭਰਪੂਰ ਸਿੰਘ ਚੇਅਰਮੈਨ, ਰਣਧੀਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕੁਮਾਰ, ਕਾਕਾ ਸ਼ਰਮਾ, ਬਿੱਟੂ ਨਰੜੂ, ਮਨਜੀਤ ਸ਼ਰਮਾ, ਕਿਰਨਜੀਤ ਭੰਗੂ ਅਤੇ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਹਾਵਲਪੁਰ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇਗੀ-ਸਿੰਗਲਾ
Ad Position 24