12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਦੇਵ ਮਾਨ ਨੇ ਨਵ-ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 04-02-2026
ਨਾਭਾ, 3 ਫਰਵਰੀ (ਕਰਮਜੀਤ ਸਿੰਘ)-ਪਿਛਲੇ ਦਿਨੀਂ ਪੰਜਾਬ ਦੀ ਆਮ ਆਦਮੀ ਸਰਕਾਰ ਵਲੋਂ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਮਿਹਨਤੀ ਵਰਕਰ ਹਰਪਾਲ ਜੁਨੇਜਾ ਨੂੰ ਪੰਜਾਬ ਰੋਡਵੇਜ਼ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਦੇਵ ਮਾਨ ਵਲੋਂ ਹਰਪਾਲ ਜੁਨੇਜਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਵਲੋਂ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਜਿਸ ਤਹਿਤ ਇਹ ਨਿਯੁਕਤੀ ਹੋਈ ਹੈ | ਆਉਣ ਵਾਲੇ ਦਿਨਾਂ ਵਿਚ ਹੋਰ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ | ਉਨ੍ਹਾਂ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ | ਹਰਪਾਲ ਜੁਨੇਜਾ ਵਲੋਂ ਇਸ ਸਨਮਾਨ ਦੇ ਲਈ ਵਿਧਾਇਕ ਦੇਵ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਉਨਾਂ ਦੇ ਨਾਲ ਭਗਵਾਨ ਦਾਸ ਜੁਨੇਜਾ, ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਸੁੱਖੇਵਾਲ, ਭੁਪਿੰਦਰ ਸਿੰਘ ਕੱਲਰਮਾਜਰੀ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਅਰਮਾਨ ਨਾਭਾ ਅਤੇ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਿਵੇਸ਼ ਦੇ ਨਾਂਅ 'ਤੇ ਵਿਦੇਸ਼ੀ ਦੌਰੇ, ਪੰਜਾਬ ਦੇ ਨੌਜਵਾਨਾਂ ਨਾਲ ਧੋਖਾ-ਮੋਹਿਤ ਮੋਹਿੰਦਰਾ ਅਗਲੀ ਖ਼ਬਰ ਸਰਕਾਰੀ ਸਕੂਲ ਦੇਵੀਗੜ੍ਹ ਵਿਖੇ ਸਲਾਨਾ ਸਮਾਗਮ ਸਮਾਪਤ
Ad Position 24